ਪੰਜਾਬ ਸਰਕਾਰ ਵੱਲੋਂ ਦਿਹਾਤੀ ਗਰੀਬਾਂ ਤੱਕ ਸਮਾਜਿਕ ਭਲਾਈ ਲਾਭਾਂ ਨੂੰ ਯਕੀਨੀ ਬਣਾਉਣ ਲਈ ਨਵੀਂ ਸਕੀਮ ਸ਼ੁਰੂ ਕਰਨ ਦਾ ਫੈਸਲਾ

845
Advertisement


ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ) : ਦਿਹਾਤੀ ਇਲਾਕਿਆਂ ਵਿੱਚ ਰਹਿਣ ਵਾਲੇ ਗਰੀਬਾਂ ਤੱਕ ਵੱਖ-ਵੱਖ ਭਲਾਈ ਪ੍ਰੋਗਰਾਮਾਂ ਦਾ ਲਾਭ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ (ਐਮ.ਜੀ.ਐਸ.ਵੀ.ਵਾਈ.) ਨਾਂ ਦੀ ਨਵੀਂ ਸਕੀਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ ਇਹ ਸਕੀਮ ਅੰਤਯੋਦਿਆ ਦੇ ਸਿਧਾਂਤਾਂ ਦੀ ਤਰਜ ‘ਤੇ ਬਣਾਈ ਗਈ ਹੈ।
ਸਮਾਜਿਕ-ਆਰਥਿਕ ਵਿਕਾਸ ਸਕੀਮਾਂ ਦਾ ਲਾਭ ਸਭ ਤੋਂ ਵੱਧ ਲੋੜਵੰਦਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਅਤੇ ਸੰਮਿਲਿਤ ਵਿਕਾਸ ਦੇ ਉਦੇਸ਼ ਲਈ ਇਹ ਸਕੀਮ ਸੂਬੇ ਦੇ ਦਿਹਾਤੀ ਇਲਾਕਿਆਂ ਵਿੱਚ ਲਾਗੂ ਕੀਤੀ ਜਾਵੇਗੀ ਜਿੱਥੇ ਉਨ੍ਹਾਂ ਗਰੀਬ ਪਰਿਵਾਰਾਂ ਦੀ ਸ਼ਨਾਖਤ ਕੀਤੀ ਜਾਵੇਗੀ ਜੋ ਵੱਖ-ਵੱਖ ਭਲਾਈ ਸਕੀਮਾਂ ਦੇ ਲਾਭ ਤੋਂ ਵੰਚਿਤ ਹਨ।
ਇਸ ਸਕੀਮ ਦਾ ਉਦੇਸ਼ ਸਮਾਜ ਦੇ ਸਾਰੇ ਵਰਗਾਂ ਦੇ ਸਮੁੱਚੇ ਵਿਕਾਸ ਦੇ ਉਦੇਸ਼ ਨੂੰ ਪ੍ਰਾਪਤ ਕਰਨਾ ਅਤੇ ਦਿਹਾਤੀ ਇਲਾਕਿਆਂ ਵਿੱਚ ਜੀਵਨ ਦੇ ਮਿਆਰ ਦੇ ਪੱਧਰ ‘ਚ ਸੁਧਾਰ ਲਿਆਉਣ ਲਈ ਸਮਾਜਿਕ ਨਿਆਂ ਤੇ ਬਰਾਬਰੀ ਨੂੰ ਯਕੀਨੀ ਬਣਾਉਣਾ ਹੈ। ਇਸ ਸਕੀਮ ਵਿੱਚ ਮੁੱਖ ਜ਼ੋਰ ਸਵੈ-ਸੇਵੀ ਸੰਸਥਾਵਾਂ, ਵੱਖ-ਵੱਖ ਸਿਵਲ ਸੋਸਾਇਟੀਆਂ, ਐਨ.ਆਰ.ਆਈਜ਼ ਅਤੇ ਸਮਾਜ ਲਈ ਵਚਨਬੱਧ ਹੋਰ ਵਿਅਕਤੀਆਂ ਨੂੰ ਦੱਬੇ-ਕੁਚਲੇ ਲੋਕਾਂ ਦੀ ਭਲਾਈ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਤ ਕਰਨ ‘ਤੇ ਦਿੱਤਾ ਜਾਵੇਗਾ।

Advertisement

LEAVE A REPLY

Please enter your comment!
Please enter your name here