ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਦੀਵਾਲੀ ਮੌਕੇ ਵੱਡਾ ਤੋਹਫ਼ਾ
ਪੁਲਿਸ ਵਿਭਾਗ ‘ਚ 1450 ਨਵੀਆਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ
ਚੰਡੀਗੜ੍ਹ,11ਨਵੰਬਰ(ਵਿਸ਼ਵ ਵਾਰਤਾ) ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ਇੱਕ ਅਹਿਮ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਸ਼ੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ “ਦੀਵਾਲੀ ਮੌਕੇ ਤੁਹਾਡੀ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ… ਅੱਜ ਪੁਲਿਸ ਵਿਭਾਗ ‘ਚ 1450 ਨਵੀਆਂ ਅਸਾਮੀਆਂ ਕੱਢ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ…ਜਿਸਦੇ ਵੇਰਵੇ ਜਲਦ ਸਾਂਝੇ ਕਰਾਂਗੇ… ਸਾਡੀ ਸਰਕਾਰ ਦਾ ਮਕਸਦ ਰੰਗਲਾ ਪੰਜਾਬ ਬਣਾਉਣਾ ਹੈ ਜਿਸ ਵਿੱਚ ਨੌਜਵਾਨਾਂ ਦੀ ਭੂਮਿਕਾ ਸੱਭ ਤੋਂ ਅਹਿਮ ਹੈ ਤੇ ਇਹ ਸੁਪਨਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਨਾਲ ਹੀ ਪੂਰਾ ਹੋ ਸਕਦਾ ਹੈ…”
https://x.com/BhagwantMann/status/1723283392224202853?t=aBlJWQbyxrvGMviLZnlJ3w&s=08