ਪੰਜਾਬ ਸਰਕਾਰ ਵੱਲੋਂ ” ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ‘ਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ
ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਨੇ “ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ‘ਤੇ 16 ਸਤੰਬਰ, 2023 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਸ਼ਨੀਵਾਰ (16 ਸਤੰਬਰ, 2023) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।