Advertisement
ਚੰਡੀਗੜ, 10 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਝੋਨੇ ਦੀ ਬਾਸਮਤੀ ਕਿਸਮ ਉੱਤੇ ਮਾਰਕੀਟ ਵਿਕਾਸ ਫੀਸ (ਐਮ.ਡੀ.ਐਫ) ਅਤੇ ਦਿਹਾਤੀ ਵਿਕਾਸ ਫੀਸ (ਆਰ.ਡੀ.ਐਫ) ਨੂੰ2 ਫੀਸਦੀ ’ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ।
ਅੱਜ ਇੱਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਸਵੇਰੇ ਇਨਾਂ ਫੀਸਾਂ ਨੂੰ ਬਰਕਰਾਰ ਰੱਖਣ ਦਾ ਰਾਹ ਪੱਧਰਾ ਕਰਨ ਲਈ ਫਾਈਲ ’ਤੇ ਸਹੀ ਪਾ ਦਿੱਤੀ ਹੈ।
ਇਹ ਫੈਸਲਾ ਪੰਜਾਬ ਬਾਸਮਤੀ ਬਰਾਮਦਕਾਰਾਂ ਵੱਲੋਂ ਮੌਜੂਦਾ ਦਰਾਂ ਬਰਕਰਾਰ ਰੱਖਣ ਲਈ ਮੁੱਖ ਮੰਤਰੀ ਨੂੰ ਕੀਤੀ ਗਈ ਬੇਨਤੀ ਤੋਂ ਬਾਅਦ ਲਿਆ ਹੈ ਤਾਂ ਜੋ ਬਾਸਮਤੀ ਖਾਸ਼ਤਕਾਰਾਂ ਨੂੰ ਉਤਸ਼ਾਹਤ ਕੀਤਾ ਜਾ ਸਕੇ ਅਤੇ ਉਨਾਂ ਨੂੰ ਘਰੇਲੂ ਅਤੇ ਅੰਤਰਰਾਸ਼ਟਰੀ ਵਪਾਰ ਵਿੱਚ ਮੁਕਾਬਲੇਬਾਜ਼ੀ ਵਿਚ ਬਣੇ ਰਹਿਣ ਲਈ ਮਦਦ ਮਿਲ ਸਕੇ।
Advertisement