ਚੰਡੀਗੜ, 8 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਨੇ 10 ਸਤੰਬਰ (ਸੋਮਵਾਰ) ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (ਸ੍ਰੀ ਹਰਮੰਦਿਰ ਸਾਹਿਬ ਵਿਖੇ 1604 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ) ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਗਜਟਿਡ ਜਨਤਕ ਛੁੱਟੀ ਕਰਨ ਦਾ ਐਲਾਨ ਕੀਤਾ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ , ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਦੇ ਦਫ਼ਤਰ ਇਸ ਮੌਕੇ ਬੰਦ ਰਹਿਣਗੇ। ਇਸ ਤੋਂ ਪਹਿਲਾਂ ਇਹ ਛੁੱਟੀ ਸੂਬਾ ਸਰਕਾਰ ਦੀਆਂ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤੀ ਗਈ ਸੀ।
Sad News : ਉਘੇ ਚਿੱਤਰਕਾਰ ਜਰਨੈਲ ਸਿੰਘ ਨਹੀਂ ਰਹੇ
Sad News : ਉਘੇ ਚਿੱਤਰਕਾਰ ਜਰਨੈਲ ਸਿੰਘ ਨਹੀਂ ਰਹੇ ਚੰਡੀਗੜ੍ਹ, 10ਫਰਵਰੀ(ਵਿਸ਼ਵ ਵਾਰਤਾ)Sad News ਪੰਜਾਬੀਆਂ ਲਈ ਬੇਹੱਦ ਦੁੱਖ ਦੀ ਖਬਰ...