• ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਡੈਪੋ ਪ੍ਰੋਗਰਾਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਦਾ ਨਿਰਦੇਸ਼
ਚੰਡੀਗੜ, 28 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਡਰੱਗ ਅਬਿਊਜ਼ ਪ੍ਰੀਵੈਂਸ਼ਨ ਆਫਿਸਰਜ਼ (ਡੈਪੋ) ਪ੍ਰੋਗਰਾਮ ਨੂੰ ਲਾਗੂ ਕਰਨ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਸੂਬਾਈ ਸਰਕਾਰ ਵੱਲੋਂ ਇਹ ਪ੍ਰੋਗਰਾਮ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਸ਼ੁਰੂ ਕੀਤਾ ਜਾਵੇਗਾ। ਇਸ ਦਿਨ ਨੂੰ ਯੂਥ ਸਸ਼ਕਤੀਕਰਨ ਦਿਹਾੜੇ ਵਜੋਂ ਮਨਾਇਆ ਜਾਵੇਗਾ।
ਬੁੱਧਵਾਰ ਨੂੰ ਇੱਥੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਹ ਨਿਰਦੇਸ਼ ਦਿੱਤੇ।
ਨਸ਼ਿਆਂ ਨੂੰ ਰੋਕਣ ਵਾਸਤੇ ਡੈਪੋ ਨੂੰ ਲੋਕਾਂ ਦੀ ਭਾਈਵਾਲੀ ਲਈ ਅਹਿਮ ਕਦਮ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਨੂੰ ਜ਼ਮੀਨੀ ਪੱਧਰ ‘ਤੇ ਸਫਲਤਾਪੂਰਵਕ ਲਾਗੂ ਕਰਨਾ ਉਨਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨਾਂ ਨੇ ਉਮੀਦ ਜ਼ਾਹਿਰ ਕੀਤੀ ਕਿ ਸਾਰੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਇਸ ਪ੍ਰੋਗਰਾਮ ‘ਚ ਸਰਗਰਮ ਭੂਮਿਕਾ ਨਿਭਾਉਣਗੇ।
ਮੁੱਖ ਮੰਤਰੀ ਨੇ ਨਸ਼ਿਆਂ ਵਿਰੋਧੀ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਸਮੇਤ ਜ਼ਿਲ•ਾ ਅਤੇ ਸੂਬਾਈ ਪੱਧਰ ਦੇ ਸਾਰੇ ਵਿਭਾਗਾਂ ਨੂੰ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਮਿਲ ਕੇ ਕੰਮ ਕਰਨ ਦਾ ਹੁਕਮ ਦਿੱਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਦਫਤਰ ਵੱਲੋਂ ਪੰਦਰਵਾੜਾ ਆਧਾਰ ‘ਤੇ ਇਸ ਪ੍ਰੋਗਰਾਮ ‘ਤੇ ਪੂਰੀ ਨਿਗਰਾਨੀ ਰੱਖੀ ਜਾਵੇਗੀ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਤੁਰੰਤ ਮਲਟੀ-ਮੀਡੀਆ ਜਾਗਰੂਕਤਾ ਮੁਹਿੰਮ ਛੇੜਣ ਲਈ ਕਿਹਾ ਤਾਂ ਜੋ ਵੱਧ ਤੋਂ ਵੱਧ ਗਿਣਤੀ ‘ਚ ਲੋਕਾਂ ਨੂੰ ਇਸ ਪ੍ਰੋਗਰਾਮ ਨਾਲ ਜੋੜਿਆ ਜਾਵੇ ਅਤੇ ਸੂਬੇ ਦੇ ਹਰੇਕ ਇਲਾਕੇ ਨੂੰ ਘੇਰੇ ‘ਚ ਲੈਣਾ ਯਕੀਨੀ ਬਣਾਇਆ ਜਾਵੇ। ਉਨਾਂ ਨੇ ਅਧਿਕਾਰੀਆਂ ਨੂੰ ਇਸ ਪ੍ਰੋਗਰਾਮ ਲਈ ਤੁਰੰਤ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।
ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਡੋਰਸਟੈਪ ਮਾਡਲ ਵਜੋਂ ਤਿਆਰ ਕੀਤਾ ਗਿਆ ਹੈ ਅਤੇ ਇਸ ਦਾ ਮਕਸਦ ਲੋਕ ਮੁਹਿੰਮ ਖੜਾ ਕਰਨਾ ਹੈ। ਉਨਾਂ ਦੱਸਿਆ ਕਿ ਹਰੇਕ ਡੈਪੋ (ਨਸ਼ਾ ਰੋਕੂ ਅਫਸਰ) ਦਾ ਟੀਚਾ ਆਪਣੇ ਇਲਾਕੇ ਨੂੰ ਨਸ਼ਾ ਮੁਕਤ ਮੁਹੱਲਾ ਬਣਾਉਣਾ ਹੋਵੇਗਾ। ਇਨਾਂ ਡੈਪੋਜ਼ ਨੂੰ ਸਿਖਲਾਈ ਦਿੱਤੀ ਜਾਵੇਗੀ ਅਤੇ ਉਨਾਂ ਨੂੰ ਕੰਮ ਬਦਲੇ ਢੁਕਵਾਂ ਇਨਾਮ ਵੀ ਦਿੱਤਾ ਜਾਵੇਗਾ।
ਇਸ ਪ੍ਰੋਗਰਾਮ ਤਹਿਤÊਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਮੁਲਾਜ਼ਮ (ਤਕਰੀਬਨ ਤਿੰਨ ਲੱਖ) ਅਤੇ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦੇ (ਤਕਰੀਬਨ ਇਕ ਲੱਖ) ਐਕਸ-ਆਫਿਸ਼ੀਓ ਡੈਪੋਜ਼ ਹੋਣਗੇ।
ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਵਧੀਕ ਮੁੱਖ ਸਕੱਤਰ ਗ੍ਰਹਿ ਐਨ.ਐਸ. ਕਲਸੀ, ਵਧੀਕ ਮੁੱਖ ਸਕੱਤਰ ਖੇਤੀਬਾੜੀ ਵਿਸ਼ਵਜੀਤ ਖੰਨਾ, ਵਧੀਕ ਮੁੱਖ ਸਕੱਤਰ ਹਾਉਸਿੰਗ ਤੇ ਸ਼ਹਿਰੀ ਵਿਕਾਸ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ ਕਰ ਐਮ.ਪੀ. ਸਿੰਘ, ਪ੍ਰਮੁੱਖ ਸਕੱਤਰ ਫੂਡ ਐਂਡ ਸਿਵਲ ਸਪਲਾਈਜ਼ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਅੰਜਲੀ ਭਾਵੜਾ, ਡੀ.ਜੀ.ਪੀ. ਸੁਰੇਸ਼ ਅਰੋੜਾ, ਡੀ.ਜੀ.ਪੀ. ਇੰਟੈਲੀਜੈਂਸ ਦਿਨਕਰ ਗੁਪਤਾ, ਡੀ.ਜੀ.ਪੀ. ਲਾਅ ਐਂਡ ਆਰਡਰ ਐਚ.ਐਸ. ਢਿੱਲੋਂ ਅਤੇ ਏ.ਡੀ.ਜੀ.ਪੀ. ਐਸ.ਟੀ.ਐਫ. ਹਰਪ੍ਰੀਤ ਸਿੰਘ ਸਿੱਧੂ ਹਾਜ਼ਰ ਸਨ।
ਪੰਜਾਬ ਸਰਕਾਰ 23 ਮਾਰਚ ਨੂੰ ਵਿੱਢੇਗੀ ਨਸ਼ਿਆਂ ਖ਼ਿਲਾਫ਼ ਵਿਲੱਖਣ ਮੁਹਿੰਮ
Advertisement
Advertisement