ਪੰਜਾਬ ਸੀਐਮ ਭਗਵੰਤ ਮਾਨ ਨੇ 10ਵੀਂ ਦੇ ਨਤੀਜਿਆਂ ਤੇ ਦਿੱਤੀ ਵਧਾਈ
ਚੰਡੀਗੜ੍ਹ, 18 ਅਪ੍ਰੈਲ : ਪੰਜਾਬ ਸੀਐਮ ਭਗਵੰਤ ਮਾਨ ਨੇ 10ਵੀਂ ਦੇ ਨਤੀਜਿਆਂ ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ X ਤੇ ਲਿਖਿਆ ‘ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ ਐਲਾਨੇ ਗਏ..ਇਸ ਵਾਰ ਵੀ ਸਾਡੀਆਂ ਧੀਆਂ ਨੇ ਬਾਜ਼ੀ ਮਾਰੀ ਹੈ… ਅੱਵਲ ਆਈਆਂ ਕੁੜੀਆਂ ‘ਚ ਪਹਿਲੇ ਸਥਾਨ ‘ਤੇ ਜ਼ਿਲ੍ਹਾ ਲੁਧਿਆਣਾ ਦੀ ਅਦਿਤੀ, ਦੂਜੇ ਸਥਾਨ ‘ਤੇ ਜ਼ਿਲ੍ਹਾ ਲੁਧਿਆਣਾ ਦੀ ਅਲੀਸ਼ਾ ਸ਼ਰਮਾ ਤੇ ਤੀਜੇ ਸਥਾਨ ‘ਤੇ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਦੀ ਕਰਮਨਪ੍ਰੀਤ ਕੌਰ ਰਹੀ… ਸਾਰਿਆਂ ਦੇ ਪਰਿਵਾਰਾਂ ਨੂੰ ਮੇਰੇ ਵੱਲੋਂ ਵਧਾਈਆਂ…
ਬਾਕੀ ਪਾਸ ਹੋਏ ਸਾਰੇ ਬੱਚਿਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵੀ ਬਹੁਤ ਬਹੁਤ ਵਧਾਈਆਂ…’