ਪੰਜਾਬ, ਹਰਿਆਣਾ ਅਤੇ ਉੱਤਰਾਖੰਡ ਸਮੇਤ ਕਰੀਬ 10 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ
ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ) ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਭਾਰੀ ਮੀਂਹ ਦਾ ਦੌਰ ਸ਼ੁਰੂ ਹੋ ਗਿਆ ਹੈ, ਅਗਲੇ ਚਾਰ ਦਿਨਾਂ ਤੱਕ ਪੰਜਾਬ, ਹਰਿਆਣਾ, ਹਿਮਾਚਲ ਅਤੇ ਉਤਰਾਖੰਡ ਸਮੇਤ ਉੱਤਰੀ ਪੱਛਮੀ ਭਾਰਤ ਦੇ 10 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ 3 ਅਗਸਤ ਤੋਂ ਪੱਛਮੀ ਹਿਮਾਲੀਅਨ ਖੇਤਰ (ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ), ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਅਤੇ ਪੂਰਬੀ ਉੱਤਰ ਪ੍ਰਦੇਸ਼, ਪੱਛਮੀ ਅਤੇ ਪੂਰਬੀ ਰਾਜਸਥਾਨ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਪੂਰਬੀ ਤੋਂ ਪੱਛਮੀ ਭਾਰਤ, ਉੜੀਸਾ, ਉੱਤਰ-ਪੂਰਬੀ ਰਾਜਾਂ, ਮਹਾਰਾਸ਼ਟਰ, ਗੋਆ ਅਤੇ ਕੋਂਕਣ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।