ਪੰਜ ਤੱਤਾਂ ‘ਚ ਵਿਲੀਨ ਹੋਏ ਸ਼੍ਰੋਮਣੀ ਗਾਇਕ ਸੁਰਿੰਦਰ ਸ਼ਿੰਦਾ
ਚੰਡੀਗੜ੍ਹ,29ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਮਸ਼ਹੂਰ ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਜੋ ਕਿ 26 ਜੁਲਾਈ ਨੂੰ ਅਕਾਲ ਚਲਾਣਾ ਕਰ ਗਏ ਸਨ, ਅੱਜ ਉਹਨਾਂ ਦਾ ਅੰਤਿਮ ਸੰਸਕਾਰ ਲੁਧਿਆਣਾ ਸ਼ਹਿਰ ਦੇ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕੀਤਾ ਗਿਆ। ਉਹਨਾਂ ਦੇ ਸੰਸਕਾਰ ਮੌਕੇ ਪੰਜਾਬ ਦੇ ਮਸ਼ਹੂਰ ਅਦਾਕਾਰ ਗੱਗੂ ਗਿੱਲ ਤੋਂ ਇਲਾਵਾ ਹੋਰ ਕਈ ਵੱਡੀਆਂ ਸਖ਼ਸ਼ੀਅਤਾਂ ਨੇ ਵੀ ਸ਼ਿੰਦਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਤੇ ਲਿਖਾਰੀ ਸ਼ਮਸ਼ੇਰ ਸੰਧੂ , ਗੁਰਭਜਨ ਗਿੱਲ, ਗਾਇਕ ਕੇ.ਐਸ ਮੱਖਣ, ਪੰਜਾਬੀ ਗਾਇਕ ਪਾਲੀ ਦੇਤਵਾਲਿਆ, ਪੰਮੀ ਬਾਈ,ਸੰਸਦ ਮੈਂਬਰ ਮੁਹੰਮਦ ਸਦੀਕ ਨੇ ਵੀ ਸ਼ਰਧਾਂਜਲੀ ਭੇਂਟ ਕੀਤੀ।
ਦੱਸ ਦਈਏ ਕਿ ਛਿੰਦਾ ਨੇ 26 ਜੁਲਾਈ ਬੁੱਧਵਾਰ ਨੂੰ ਡੀਐਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਛਿੰਦਾ ਦਾ ਬੇਟਾ ਸਿਮਰਨ ਅਤੇ ਬੇਟੀ ਵਿਦੇਸ਼ ਵਿਚ ਰਹਿੰਦੇ ਹਨ। ਜਿਸ ਕਾਰਨ ਉਨ੍ਹਾਂ ਦੀ ਮੌਤ ਦੇ 3 ਦਿਨ ਬਾਅਦ ਅੱਜ ਸ਼ਿੰਦਾ ਦਾ ਅੰਤਿਮ ਸੰਸਕਾਰ ਕੀਤਾ ਗਿਆ।