ਚੰਡੀਗੜ, 23 ਸਤੰਬਰ (ਵਿਸ਼ਵ ਵਾਰਤਾ) – ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਅਤੇ ਐਂਟੀ ਕੁਰੱਪਸ਼ਨ ਲੀਗ ਦੇ ਮੁਖੀ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਸੀਨੀਅਰ ਪੱਤਰਕਾਰ ਕੇ ਜੇ ਸਿੰਘ ਅਤੇ ਉਹਨਾਂ ਦੇ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਗੁਰਚਰਨ ਕੌਰ ਦੇ ਕਤਲ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਉਹਨਾਂ ਆਖਿਆ ਕਿ ਇਸ ਘਟਨਾ ਦੀ ਜਾਂਚ ਉੱਚ ਅਧਿਕਾਰੀਆਂ ਤੋਂ ਕਰਵਾਈ ਜਾਵੇ ਦੋਸ਼ੀਆਂ ਦਾ ਪਤਾ ਲੱਗਾ ਕਿ ਜਲਦੀ ਗ੍ਰਿਫਤਾਰ ਕੀਤਾ ਜਾਵੇ ।ਉਹਨਾਂ ਕਿਹਾ ਕਿ ਇਸ ਘਟਨਾ ਨਾਲ ਪੱਤਰਕਾਰ ਭਾਈਚਾਰੇ ਨੂੰ ਬਹੁਤ ਘਾਟਾ ਪਿਆ ਹੈ।ਵਾਹਿਗੁਰੂ ਵਿਛੜੀਆਂ ਆਤਮਾਵਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਸਮੂੰਹ ਪਰਿਵਾਰ ਨੂੰ ਅਤੇ ਸਬੰਧੀਆਂ ਨੂੰ ਵਿਛੋੜੇ ਨੂੰ ਸਹਿਣ ਕਰਨ ਦਾ ਬਲ ਬਖਸ਼ੇ:
JALANDHAR RURAL POLICE :ਜਲੰਧਰ ਦਿਹਾਤੀ ਪੁਲਿਸ ਵਲੋਂ ਦੋ ਨਸ਼ਾ ਤਸਕਰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ*
ਜਲੰਧਰ, 5 ਫਰਵਰੀ :ਨਸ਼ਾ ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ...