ਜੈਤੋ, 29 ਜਨਵਰੀ : ਫਰੀਦਕੋਟ ਦੇ ਜੈਤੋ ਵਿਖੇ ਅੱਜ ਇੱਕ ਧਰਨੇ ਪ੍ਰਦਰਸ਼ਨ ਦੌਰਾਨ ਡੀ.ਐਸ.ਪੀ ਬਲਜਿੰਦਰ ਸਿੰਘ ਸੰਧੂ ਨੂੰ ਗੋਲੀ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਗੰਨਮੈਨ ਵੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਹੈ| ਇਸ ਦੌਰਾਨ ਗੋਲੀ ਚਲਾਉਣ ਵਾਲੇ ਦਾ ਫਿਲਹਾਲ ਪਤਾ ਨਹੀਂ ਚੱਲ ਸਕਿਆ|
ਪ੍ਰਾਪਤ ਜਾਣਕਾਰੀ ਅਨੁਸਾਰ ਵਿਦਿਆਰਥੀਆਂ ਵੱਲੋਂ ਥਾਣੇ ਦੇ ਬਾਹਰ ਧਰਨਾ ਲਾਇਆ ਜਾ ਰਿਹਾ ਸੀ| ਇਸ ਦੌਰਾਨ ਡੀ.ਐੱਸ.ਪੀ ਬਲਜਿੰਦਰ ਸਿੰਘ ਸੰਧੂ ਜਦੋਂ ਧਰਨਾ ਦੇਣ ਤੋਂ ਰੋਕਣ ਲਈ ਪਹੁੰਚੇ ਤਾਂ ਉਨ੍ਹਾਂ ਉਤੇ ਕਿਸੇ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ| ਉਨ੍ਹਾਂ ਨੂੰ ਫਰੀਦਕੋਟ ਮੈਡੀਕਲ ਕਲਾਜ ਇਲਾਜ ਲਈ ਲਿਆਂਦਾ ਗਿਆ ਸੀ ਅਤੇ ਬਾਅਦ ਵਿਚ ਉਨ੍ਹਾਂ ਦੀ ਮੌਤ ਹੋ ਗਈ| ਇਸ ਤੋਂ ਇਲਾਵਾ ਇੱਕ ਗੋਲੀ ਗੰਨਮੈਨ ਨੂੰ ਵੀ ਲੱਗੀ ਹੈ, ਜੋ ਕਿ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ| ਇਸ ਦੌਰਾਨ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ|
ਦੱਸਣਯੋਗ ਹੈ ਕਿ ਸਥਾਨਕ ਐੱਸ.ਐੱਚ.ਓ. ਵਲੋਂ ਇਕ ਵਿਦਿਆਰਥੀ ਦੀ ਨਾਜਾਇਜ਼ ਕੁੱਟਮਾਰ ਤੋਂ ਬਾਅਦ ਐੱਸ.ਐੱਚ.ਓ. ਖਿਲਾਫ ਕਾਰਵਾਈ ਨਾ ਕੀਤੇ ਜਾਣ ਕਰਕੇ ਵਿਦਿਆਰਥੀਆਂ ਵਲੋਂ ਥਾਣੇ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਸੀ।