ਫਾਜ਼ਿਲਕਾ ਪੁਲਿਸ ਵੱਲੋਂ ਪੁਲਿਸ ਲਾਈਨ ਫਾਜ਼ਿਲਕਾ ਵਿਖੇ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ
ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਵਾਲੇ ਕਰਮਚਾਰੀਆਂ ਲਈ ਆਯੋਜਿਤ ਕੀਤਾ ਗਿਆ ਵਿਸ਼ੇਸ਼ ਇਨਾਮ ਵੰਡ ਸਮਾਗਮ
ਫਾਜ਼ਿਲਕਾ, 13 ਅਪ੍ਰੈਲ (ਵਿਸ਼ਵ ਵਾਰਤਾ):- ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪੁਲਿਸ ਲਾਈਨ ਫਾਜ਼ਿਲਕਾ ਵਿਖੇ ਰਖਵਾਏ ਗਏ ਸਹਿਜ ਪਾਠ ਦਾ ਅੱਜ ਭੋਗ ਪਾਇਆ ਗਿਆ। ਇਸ ਸ਼ੁਭ ਅਵਸਰ ਦੌਰਾਨ ਹਾਜਰ ਆਈਆਂ ਸੰਗਤਾਂ ਨੇ ਕੀਰਤਨ ਗੁਰਬਾਣੀ ਦਾ ਆਨੰਦ ਲਿਆ ਅਤੇ ਸਮੂਹ ਸੰਗਤਾਂ ਦੀ ਚੰਗੀ ਸਿਹਤ ਲਈ ਅਰਦਾਸ ਕੀਤੀ ਗਈ। ਹਾਜਰ ਆਈਆਂ ਸੰਗਤਾਂ ਨੂੰ ਗੁਰੂ ਕਾ ਲੰਗਰ ਵਰਤਾਇਆ ਗਿਆ।
ਅੱਜ ਦੇ ਇਸ ਸ਼ੁੱਭ ਦਿਹਾੜੇ ਤੇ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜ਼ਿਲਕਾ ਜੀ ਵੱਲੋਂ ਇਸ ਸ਼ੁਭ ਦਿਹਾੜੇ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ।
ਡਾ.ਪ੍ਰਗਿਆ ਜੈਨ ਐਸ.ਐਸ.ਪੀ ਫਾਜ਼ਿਲਕਾ ਜੀ ਦੀ ਅਗਵਾਈ ਹੇਠ ਪੁਲਿਸ ਲਾਈਨ ਫਾਜ਼ਿਲਕਾ ਵਿਖੇ ਇੱਕ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਦੌਰਾਨ ਆਪਣੀ ਡਿਊਟੀ ਦੌਰਾਨ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡੀ.ਜੀ.ਪੀ ਡਿਸਕ, ਨਕਦ ਕੈਸ਼ ਇਨਾਮ ਅਤੇ ਪ੍ਰਸੰਸਾ ਪੱਤਰ ਦੇ ਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ। ਇਸ ਦੌਰਾਨ 18 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ, ਜਿਸ ਵਿਚੋਂ 09 ਕਰਮਚਾਰੀਆਂ ਨੂੰ ਡਿਸਕ ਤੋਂ ਇਲਾਵਾ ਨਕਦ ਕੈਸ਼ ਇਨਾਮ ਦਿੱਤੇ ਗਏ। 02 ਪੁਲਿਸ ਅਧਿਕਾਰੀਆਂ ਨੂੰ ਪ੍ਰਸੰਸਾ ਪੱਤਰ ਦਿੱਤੇ ਗਏ। ਇਸੇ ਤਰਾਂ 34 ਪੁਲਿਸ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਦਰਜਾ ਦੂਸਰਾ ਦਿੱਤੇ ਗਏ, ਜਿਸ ਵਿਚੋਂ 19 ਕਰਮਚਾਰੀਆਂ ਨੂੰ ਨਕਦ ਕੈਸ਼ ਇਨਾਮ ਦਿੱਤੇ ਗਏ। ਇਸੇ ਤਰਾਂ 87 ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਦਰਜਾ ਤੀਜਾ ਦੇ ਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜ਼ਿਲਕਾ ਜੀ ਨੇ ਸਮੂਹ ਪੁਲਿਸ ਕਰਮਚਾਰੀਆਂ ਨੂੰ ਇਸ ਮੌਕੇ ਵਧਾਈ ਦਿੱਤੀ ਅਤੇ ਕਿਹਾ ਕਿ ਉਹਨਾਂ ਨੂੰ ਅੱਗੇ ਤੋਂ ਵੀ ਚੰਗੀ ਕਾਰਗੁਜਾਰੀ ਲਈ ਇਸੇ ਤਰਾਂ ਇਨਾਮ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।