ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ 270 ਲੀਟਰ ਲਾਹਣ, 60 ਬੋਤਲਾਂ ਸ਼ਰਾਬ ਅਤੇ 25 ਗਰਾਮ ਹੈਰੋਇਨ ਸਮੇਤ 06 ਕਾਬੂ
ਫਾਜਿਲਕਾ, 19 ਅਪਰੈਲ: ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜਿਲਕਾ ਦੀ ਅਗਵਾਈ ਹੇਠ ਵੱਖ ਵੱਖ ਪੁਲਿਸ ਪਾਰਟੀਆਂ ਵੱਲੋਂ ਸ਼ਰਾਬ ਅਤੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ 270 ਲੀਟਰ ਲਾਹਣ, 60 ਬੋਤਲਾਂ ਸ਼ਰਾਬ ਅਤੇ 25 ਗਰਾਮ ਹੈਰੋਇਨ ਸਮੇਤ 06 ਦੋਸ਼ੀ ਕਾਬੂ ਕੀਤੇ ਗਏ ਹਨ। ਜਿਹਨਾਂ ਦੇ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਕੁੱਲ 05 ਮੁਕੱਦਮੇ ਦਰਜ ਕੀਤੇ ਗਏ ਹਨ। ਜਿਸ ਵਿੱਚ ਸਬ ਇੰਸਪੈਕਟਰ ਗੁਰਜੰਟ ਸਿੰਘ ਮੁੱਖ ਅਫਸਰ ਥਾਣਾ ਵੈਰੋਕਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਸਤਨਾਮ ਦਾਸ ਵੱਲੋਂ ਰੇਸ਼ਮਾ ਬਾਈ ਪਤਨੀ ਨਿਰਮਲ ਸਿੰਘ ਵਾਸੀ ਚੱਕ ਗੁਮਾਨੀ ਵਾਲਾ ਖੂਹ ਦਾਖਲੀ ਵੈਰੋਕਾ ਦੇ ਖਿਲਾਫ ਮੁਖਬਰੀ ਮਿਲਣ ਤੇ ਉਸਦੇ ਘਰ ਰੇਡ ਕਰਕੇ ਉਸ ਪਾਸੋਂ 150 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਜਿਸਨੂੰ ਕਾਬੂ ਕਰਕੇ ਉਸਦੇ ਖਿਲਾਫ ਮੁਕੱਦਮਾ ਨੰਬਰ 43 ਮਿਤੀ 17—04—2024 ਜੁਰਮ 61/1/14 ਐਕਸਾਈਜ਼ ਐਕਟ ਥਾਣਾ ਵੈਰੋਕਾ ਦਰਜ ਰਜਿਸਟਰ ਕੀਤਾ ਗਿਆ ਹੈ। ਇਸੇ ਤਰਾਂ ਸਹਾਇਕ ਥਾਣੇਦਾਰ ਸਤਪਾਲ ਵੱਲੋਂ ਪਰਵਿੰਦਰ ਸਿੰਘ ਉਰਫ ਪਿੰਡੀ ਪੁੱਤਰ ਗੁਰਨਾਮ ਸਿੰਘ ਵਾਸੀ ਚੱਕ ਬਲੋਚਾਂ ਉਰਫ ਮਹਾਲਮ ਦੇ ਖਿਲਾਫ ਮੁਖਬਰੀ ਮਿਲਣ ਤੇ ਉਸਦੇ ਘਰ ਰੇਡ ਕਰਕੇ ਉਸ ਨੂੰ ਕਾਬੂ ਕਰਕੇ ਉਸ ਪਾਸੋਂ 20 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ। ਜਿਸਦੇ ਖਿਲਾਫ ਮੁਕੱਦਮਾ ਨੰਬਰ 44 ਮਿਤੀ 17—04—2024 ਜੁਰਮ 61/1/14 ਐਕਸਾਈਜ਼ ਐਕਟ ਥਾਣਾ ਵੈਰੋਕਾ ਦਰਜ ਰਜਿਸਟਰ ਕੀਤਾ ਗਿਆ ਹੈ। ਇਸੇ ਲੜੀ ਤਹਿਤ ਇੰਸਪੈਕਟਰ ਤਰਸੇਮ ਸ਼ਰਮਾ ਮੁੱਖ ਅਫਸਰ ਥਾਣਾ ਅਰਨੀ ਵਾਲਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਅੰਗਰੇਜ ਸਿੰਘ ਵੱਲੋਂ ਅਜੈ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਬੁਰਜ ਹਨੂੰਮਾਨਗੜ੍ਹ ਦੇ ਖਿਲਾਫ ਮੁਖਬਰੀ ਮਿਲਣ ਤੇ ਉਸਦੇ ਘਰ ਰੇਡ ਕਰਕੇ ਉਸਪਾਸੋਂ 120 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਜਿਸਦੇ ਖਿਲਾਫ ਮੁਕੱਦਮਾ ਨੰਬਰ 31 ਮਿਤੀ 17—04—2024 ਜੁਰਮ 61/1/14 ਐਕਸਾਈਜ਼ ਐਕਟ ਥਾਣਾ ਅਰਨੀ ਵਾਲਾ ਵਿਖੇ ਦਰਜ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇੰਸਪੈਕਟਰ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਖੂਈਖੇੜਾ ਦੀ ਨਿਗਰਾਨੀ ਹੇਠ ਐਚ.ਸੀ ਕੁਲਦੀਪ ਸਿੰਘ ਵੱਲੋਂ ਬਲਵਿੰਦਰ ਸਿੰਘ ਪੁੱਤਰ ਹੁਸ਼ਿਆਰ ਸਿੰਘ ਵਾਸੀ ਢਾਬ ਖੁਸ਼ਹਾਲ ਜੋਈਆ ਦੇ ਖਿਲਾਫ ਮੁਖਬਰੀ ਮਿਲਣ ਤੇ ਨਾਕਾਬੰਦੀ ਕਰਕੇ ਦੋਸ਼ੀ ਬਲਵਿੰਦਰ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 40 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ ਹੈ। ਜਿਸਦੇ ਖਿਲਾਫ ਮੁਕੱਦਮਾ ਨੰਬਰ 28 ਮਿਤੀ 18—04—2024 ਜੁਰਮ 61/1/14 ਐਕਸਾਈਜ਼ ਐਕਟ ਥਾਣਾ ਖੂਈਖੇੜਾ ਦਰਜ ਰਜਿਸਟਰ ਕਰਕੇ ਅਗੇਲਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇੰਸਪੈਕਟਰ ਲੇਖ ਰਾਜ ਮੁੱਖ ਅਫਸਰ ਥਾਣਾ ਸਿਟੀ ਫਾਜਿਲਕਾ ਦੀ ਨਿਗਰਾਨੀ ਹੇਠ ਐਸ.ਆਈ ਕੁਲਵਿੰਦਰ ਸਿੰਘ ਵੱਲੋਂ ਹਰਜਿੰਦਰ ਸਿੰਘ ਉਰਫ ਕਾਲੀ ਪੁੱਤਰ ਹੰਸ ਰਾਜ ਵਾਸੀ ਪਿੰਡ ਰਾਣਾ, ਪ੍ਰਿੰਸ ਪੁੱਤਰ ਕਿਸ਼ੋਰ ਚੰਦ ਵਾਸੀ ਖਿਲਚੀ ਜਦੀਦ ਅਤੇ ਮੋਹਨ ਲਾਲ ਪੁੱਤਰ ਪ੍ਰੇਮ ਚੰਦ ਵਾਸੀ ਰਾਧਾ ਸੁਆਮੀ ਕਲੋਨੀ ਫਾਜਿਲਕਾ ਦੇ ਖਿਲਾਫ ਮੁਖਬਰੀ ਮਿਲਣ ਤੇ ਦੋਸ਼ੀਆਂ ਤੇ ਰੇਡ ਕਰਕੇ ਉਹਨਾਂ ਪਾਸੋਂ 25 ਗਰਾਮ ਹੈਰੋਇਨ ਅਤੇ ਇੱਕ ਸਕੂਟੀ ਬਰਾਮਦ ਕੀਤੀ ਗਈ ਹੈ। ਜਿਹਨਾਂ ਦੇ ਖਿਲਾਫ ਮੁਕੱਦਮਾ ਨੰਬਰ 53 ਮਿਤੀ 18—04—2024 ਜੁਰਮ 21,29/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਫਾਜਿਲਕਾ ਦਰਜ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।