ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਨਸ਼ਾ ਅਤੇ ਸ਼ਰਾਬ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਇੱਕ 01 ਕਿਲੋ ਹੈਰੋਇਨ, 130 ਬੋਤਲਾਂ ਸ਼ਰਾਬ ਅਤੇ 15000 ਲੀਟਰ ਲਾਹਣ ਸਮੇਤ ਤਿੰਨ ਦੋਸ਼ੀ ਕੀਤੇ ਕਾਬੂ
ਫਾਜਿਲਕਾ, 24 ਅਪ੍ਰੈਲ (ਵਿਸ਼ਵ ਵਾਰਤਾ):- ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜਿਲਕਾ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਪਕੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਨਸ਼ਾ ਅਤੇ ਸ਼ਰਾਬ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਖਿਲਾਫ ਸਖਤ ਐਕਸ਼ਨ ਲਿਆ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਵੱਖ ਵੱਖ ਪੁਲਿਸ ਪਾਰਟੀਆਂ ਵੱਲੋਂ ਪਿਛਲੇ 24 ਘੰਟਿਆਂ ਦੌਰਾਨ 01 ਕਿਲੋ ਹੈਰੋਇਨ, 130 ਬੋਤਲਾਂ ਸ਼ਰਾਬ ਨਜਾਇਜ ਅਤੇ 15000 ਲੀਟਰ ਲਾਹਣ ਬਰਾਮਦ ਕਰਕੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਇੰਸਪੈਕਟਰ ਬਲਬੀਰ ਸਿੰਘ ਮੁੱਖ ਅਫਸਰ ਥਾਣਾ ਸਦਰ ਫਾਜਿਲਕਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਵੱਲੋਂ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਪੁਲ ਨਹਿਰ ਢਾਣੀ ਨੱਥਾ ਸਿੰਘ ਪਰ ਨਾਕਾਬੰਦੀ ਕੀਤੀ ਹੋਈ ਸੀ ਤਾਂ ਤਿੰਨ ਮੋਟਰਸਾਈਕਲ ਸਵਾਰਾਂ ਨੂੰ ਸ਼ੱਕ ਦੇ ਅਧਾਰ ਤੇ ਤਲਾਸ਼ੀ ਕੀਤੀ ਤਾਂ ਉਹਨਾਂ ਪਾਸੋਂ 1 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਕਾਬੂ ਕੀਤੇ ਦੋਸ਼ੀਆਂ ਦੀ ਪਹਿਚਾਣ ਸੋਨੂੰ ਸਿੰਘ ਉਰਫ ਸੋਨੀ ਪੁੱਤਰ ਜੀਤ ਸਿੰਘ, ਅੰਗਰੇਜ ਸਿੰਘ ਉਰਫ ਗੱਗੀ ਪੁੱਤਰ ਜੋਗਿੰਦਰ ਸਿੰਘ ਵਾਸੀ ਨੂਰਸ਼ਾਹ ਉਰਫ ਵੱਲੇਸ਼ਾਹ ਉਤਾੜ ਅਤੇ ਗੁਰਬੰਟ ਸਿੰਘ ਉਰਫ ਬੰਟੀ ਪੁੱਤਰ ਬਲਵਿੰਦਰ ਸਿੰਘ ਵਾਸੀ ਢਾਣੀ ਨੱਥਾ ਸਿੰਘ ਦਾਖਲੀ ਢੰਡੀ ਕਦੀਮ ਵਜੋਂ ਹੋਈ ਹੈ। ਕਾਬੂ ਕੀਤੇ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ। ਐਸ.ਆਈ ਗੁਰਜੰਟ ਸਿੰਘ ਮੁੱਖ ਅਫਸਰ ਥਾਣਾ ਵੈਰੋਕਾ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਸਤਪਾਲ ਵੱਲੋਂ ਸਮੇਤ ਪੁਲਿਸ ਪਾਰਟੀ ਥਾਣਾ ਏਰੀਆ ਵਿੱਚ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਗਸ਼ਤ ਕੀਤੀ ਜਾ ਰਹੀ ਸੀ ਤਾਂ ਮਨਜੀਤ ਸਿੰਘ ਉਰਫ ਮੰਗੂ ਪੁੱਤਰ ਫੌਜਾ ਸਿੰਘ ਵਾਸੀ ਕੰਨਲਾਂ ਵਾਲੇ ਝੁੱਗੇ ਹਾਲ ਚੱਕ ਬਲੋਚਾਂ ਦੇ ਖਿਲਾਫ ਮੁਖਬਰੀ ਮਿਲਣ ਤੇ ਉਸਦੇ ਘਰ ਰੇਡ ਕਰਕੇ ਉਸ ਪਾਸੋਂ 80 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਕੀਤੀ ਗਈ ਹੈ। ਜਿਸਦੇ ਖਿਲਾਫ ਮੁਕੱਦਮਾ ਨੰਬਰ 48 ਮਿਤੀ 23-04-2024 ਜੁਰਮ 61/1/14 ਐਕਸਾਈਜ਼ ਐਕਟ ਥਾਣਾ ਵੈਰੋਕਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਤਰਾਂ ਇੰਸਪੈਕਟਰ ਇੰਸਪੈਕਟਰ ਤਰਸੇਮ ਸ਼ਰਮਾ ਮੁੱਖ ਅਫਸਰ ਥਾਣਾ ਅਰਨੀਵਾਲਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਰਵੀਕਾਂਤ ਵੱਲੋਂ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੌਰਾਨ ਚਾਨਣ ਰਾਮ ਪੁੱਤਰ ਗੁਰਾਂਦਿੱਤਾ ਵਾਸੀ ਡੱਬਵਾਲਾ ਕਲਾਂ ਦੇ ਖਿਲਾਫ ਮੁਖਬਰੀ ਮਿਲਣ ਤੇ ਉਸਦੇ ਘਰ ਰੇਡ ਕਰਕੇ 50 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਜਿਸਦੇ ਖਿਲਾਫ ਮੁਕੱਦਮਾ ਨੰਬਰ 34 ਮਿਤੀ 23-04-2024 ਜ਼ੁਰਮ 61/1/14 ਐਕਸਾਈਜ਼ ਐਕਟ ਥਾਣਾ ਅਰਨੀਵਾਲਾ ਵਿਖੇ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਫਾਜਿਲਕਾ ਪੁਲਿਸ ਅਤੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਦੋਨਾਂ ਜ਼ਿਲ੍ਹਿਆਂ ਵਿਚਕਾਰ ਹੋਣ ਵਾਲੀ ਨਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਪਿੰਡ ਚੰਨਣ ਖੇੜਾ ਦੇ ਆਸਪਾਸ ਜੁਆਇੰਟ ਅਪ੍ਰੇਸ਼ਨ ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ ਜੁਆਇੰਟ ਪਾਰਟੀ ਵੱਲੋਂ ਵੱਡੀ ਸਫਲਤਾ ਹਾਸਲ ਕਰਦੇ ਹੋਏ 15000 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤੀ ਗਈ ਹੈ।