ਫਾਜ਼ਿਲਕਾ ‘ਚ ਸੜਕ ਹਾਦਸੇ ਦੌਰਾਨ ਪਤੀ-ਪਤਨੀ ਦੀ ਮੌਤ

162
Advertisement


ਜਲਾਲਾਬਾਦ, 10 ਮਾਰਚ – ਫਾਜ਼ਿਲਕਾ ਦੇ ਜਲਾਲਾਬਾਦ ਵਿਖੇ ਵਾਪਰੇ ਇੱਕ ਸੜਕ ਹਾਦਸੇ ਨੇ ਪਤੀ-ਪਤਨੀ ਦੀ ਜਾਨ ਲੈ ਲਈ| ਪ੍ਰਾਪਤ ਜਾਣਕਾਰੀ ਅਨੁਸਾਰ ਪਤੀ ਅਤੇ ਪਤਨੀ ਮੋਟਰ ਸਾਈਕਲ ਉਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਉਹਨਾਂ ਨੂੰ ਇੱਕ ਜੀਪ ਨੇ ਟੱਕਰ ਮਾਰ ਦਿੱਤੀ|
ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਦੀ ਮੌਤ ਹੋ ਗਈ| ਇਸ ਦੌਰਾਨ ਪੁਲਿਸ ਨੇ ਜੀਪ ਦੇ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ|

Advertisement

LEAVE A REPLY

Please enter your comment!
Please enter your name here