ਫਿਰ ਆ ਰਿਹਾ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ

0
70

ਫਿਰ ਆ ਰਿਹਾ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ

ਮਾਤਾ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਕੀਤਾ ਰਿਲੀਜ਼

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ ਮੌਕੇ ਰਿਲੀਜ਼ ਹੋਵੇਗਾ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਹੈ। ਦੀਵਾਲੀ ‘ਤੇ ਪ੍ਰਸ਼ੰਸਕ ਇਸ ਗੀਤ ਨੂੰ ਸੁਣ ਸਕਣਗੇ। ਦੱਸ ਦਈਏ ਕਿ ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਦੀਵਾਲੀ ਮੌਕੇ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਰਿਲੀਜ਼ ਕੀਤਾ ਜਾਵੇਗਾ।

ਸਿੱਧੂ ਮੂਸੇਵਾਲਾ ਭਾਵੇਂ ਇਸ ਦੁਨੀਆਂ ਤੋਂ ਚਲੇ ਗਏ ਹੋਣ ਪਰ ਉਹ ਆਪਣੇ ਗੀਤਾਂ ਰਾਹੀਂ ਆਪਣੇ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਜ਼ਿੰਦਾ ਰਹਿਣਗੇ। ਉਸਦੇ ਗੀਤ ਉਸਦੀ ਮੌਜੂਦਗੀ ਦਾ ਅਹਿਸਾਸ ਕਰਵਾਉਂਦੇ ਰਹਿਣਗੇ। ਦੱਸਿਆ ਜਾਂਦਾ ਹੈ ਕਿ ਜਾਣ ਤੋਂ ਪਹਿਲਾਂ ਸਿੱਧੂ ਨੇ ਆਪਣੀ ਆਵਾਜ਼ ‘ਚ ਕੁਝ ਗੀਤ ਰਿਕਾਰਡ ਕਰਵਾਏ ਸਨ। ਜਿਸ ਨੂੰ ਉਸ ਨੇ ਜਾਰੀ ਕਰਨਾ ਸੀ। ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

ਜ਼ਿਕਰਯੋਗ ਹੈ ਕਿ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਗੋਲੀਆਂ ਮਾਰ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਕਾਰਾਂ ਵਿੱਚ ਆਏ ਲਾਰੈਂਸ ਗੈਂਗ ਦੇ ਗੁੰਡਿਆਂ ਨੇ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਸੀ। ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ‘ਤੇ ਸਾਈਡ ਅਤੇ ਸਾਹਮਣੇ ਤੋਂ ਕਈ ਰਾਉਂਡ ਫਾਇਰ ਕੀਤੇ ਗਏ। ਤੁਸੀਂ ਸਥਿਤੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾ ਸਕਦੇ ਹੋ ਕਿ ਲਾਰੈਂਸ ਗੈਂਗ ਦੇ ਗੁੰਡਿਆਂ ਨੇ ਸਿੱਧੂ ਨੂੰ ਆਪਣੀ ਸੀਟ ਤੋਂ ਹਟਣ ਦਾ ਮੌਕਾ ਨਹੀਂ ਦਿੱਤਾ। ਸਿੱਧੂ ਸੀਟ ‘ਤੇ ਬੈਠੇ ਰਹੇ। ਫਿਲਹਾਲ ਸਿੱਧੂ ਦੇ ਦੋਸ਼ੀ ਫੜੇ ਗਏ ਹਨ।