ਫਿਰ ਵਧਣਗੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਚੰਡੀਗੜ੍ਹ, 3 ਮਾਰਚ(ਵਿਸ਼ਵ ਵਾਰਤਾ)- ਰੂਸ-ਯੂਕਰੇਨ ਯੁੱਧ ਕਾਰਨ ਵੀਰਵਾਰ ਨੂੰ ਵਿਸ਼ਵ ਪੱਧਰ ਤੇ ਕੱਚੇ ਤੇਲ ਦੀਆਂ ਕੀਮਤਾਂ 115 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈਆਂ। ਆਉਣ ਵਾਲੇ ਦਿਨਾਂ ‘ਚ ਭਾਰਤ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਣਾ ਤੈਅ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਫਿਲਹਾਲ ਕੋਈ ਵਾਧਾ ਨਹੀਂ ਹੋਇਆ ਹੈ, ਜਦਕਿ ਕੱਚੇ ਤੇਲ ਦੀਆਂ ਕੀਮਤਾਂ ‘ਚ ਕਰੀਬ 70 ਫੀਸਦੀ ਦਾ ਵਾਧਾ ਹੋਇਆ ਹੈ।