ਬਜਟ ਇਜਲਾਸ ਤੋਂ ਬਾਅਦ ਹੋਵੇਗਾ ਪੰਜਾਬ ਕੈਬਨਿਟ ਦਾ ਵਿਸਥਾਰ : ਮੁੱਖ ਮੰਤਰੀ

139
Advertisement


ਚੰਡੀਗੜ੍ਹ, 27 ਮਾਰਚ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਕੈਬਨਿਟ ਦਾ ਵਿਸਥਾਰ ਮੌਜੂਦਾ ਬਜਟ ਇਜਲਾਸ ਤੋਂ ਬਾਅਦ ਕੀਤਾ ਜਾਵੇਗਾ| ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਮੁੱਖ ਮੰਤਰੀ ਨੇ ਆਪਣੇ ਚੋਣ ਵਾਅਦਿਆਂ ਬਾਰੇ ਬੋਲਦਿਆਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾ ਰਿਹਾ ਹੈ| ਇਸੇ ਤਰ੍ਹਾਂ ਨੌਜਵਾਨਾਂ ਨੂੰ ਛੇਤੀ ਹੀ ਸਮਾਰਟ ਫੋਨ ਵੀ ਦਿੱਤੇ ਜਾਣਗੇ| ਉਨ੍ਹਾਂ ਕਿਹਾ ਕਿ ‘ਘਰ-ਘਰ ਰੋਜ਼ਗਾਰ’ ਤਹਿਤ ਨੌਜਵਾਨ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ|
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪੰਜਾਬ ਵਿਚ ਨਸ਼ੇ ਬਾਰੇ ਬੋਲਦਿਆਂ ਕਿਹਾ ਕਿ ਐਸ.ਟੀ.ਐਫ ਵੱਲੋਂ ਡਰੱਗਜ ਸਬੰਧੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ|

Advertisement

LEAVE A REPLY

Please enter your comment!
Please enter your name here