ਬਟਾਲਾ ‘ਚ ਕੱਲ੍ਹ ਦੀ ਛੁੱਟੀ ਦਾ ਐਲਾਨ
ਚੰਡੀਗੜ੍ਹ,21ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਡੀਸੀ ਗੁਰਦਾਸਪੁਰ ਡਾ. ਹਿਮਾਸ਼ੂ ਅਗਰਵਾਲ ਵੱਲੋਂ ਬਾਬੇ ਨਾਨਕ ਦੇ ਵਿਆਹ ਪੂਰਬ ਦੇ ਸਬੰਧ ਵਿਚ 22ਸਤੰਬਰ 2023 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀਸੀ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਇਹ ਛੁੱਟੀ ਸਬ ਡਵੀਜ਼ਨ ਬਟਾਲਾ ਵਿਖੇ ਹੀ ਹੋਵੇਗੀ ਅਤੇ ਇਸ ਦਿਨ ਸਾਰੇ ਸਕੂਲ-ਕਾਲਜ ਤੇ ਦਫ਼ਤਰ ਬੰਦ ਰਹਿਣਗੇ। ਇਸ ਤੋਂ ਇਲਾਵਾ 22 ਸਤੰਬਰ ਨੂੰ ਬੈਂਕ ਖੁੱਲ੍ਹੇ ਰਹਿਣਗੇ, ਜਦੋਂਕਿ ਜਿਨ੍ਹਾਂ ਵਿਦਿਅਕ ਅਦਾਰਿਆਂ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਥੇ ਛੁੱਟੀ ਨਹੀਂ ਹੋਵੇਗੀ।