ਬਠਿੰਡਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਦੇ ਗ੍ਰਿਫਤਾਰੀ ਵਾਰੰਟ ਜਾਰੀ
ਚੰਡੀਗੜ੍ਹ,26ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਖਿਲਾਫ ਬਠਿੰਡਾ ਦੀ ਜ਼ਿਲ੍ਹਾ ਅਦਾਲਤ ਨੇ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ।
ਸ਼ਹਿਰ ਦੇ ਮਾਡਲ ਟਾਊਨ ਖੇਤਰ ‘ਚ ਵਪਾਰਕ ਪਲਾਟਾਂ ਨੂੰ ਰਿਹਾਇਸ਼ੀ ‘ਚ ਤਬਦੀਲ ਕਰ ਕੇ ਖਰੀਦਣ ਦੇ ਮਾਮਲੇ ‘ਚ ਹੁਣ ਅਦਾਲਤ ਨੇ ਮਨਪ੍ਰੀਤ ਸਿੰਘ ਬਾਦਲ ਦੇ ਇਹ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਵਿਜੀਲੈਂਸ ਵਿਭਾਗ ਨੇ ਵਧੀਕ ਚੀਫ ਜਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ‘ਚ ਅਰਜ਼ੀ ਦਾਇਰ ਕਰ ਕੇ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਰੰਟਾਂ ਦੀ ਮੰਗ ਕੀਤੀ ਸੀ ਤੇ ਅਦਾਲਤ ਨੇ ਅੱਜ ਮੰਗਲਵਾਰ ਸ਼ਾਮ ਨੂੰ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ।