ਬਠਿੰਡਾ: (ਵਿਸ਼ਵ ਵਾਰਤਾ ) ਕਸਬੇ ਭੁੱਚੋ ਮੰਡੀ ਤੋਂ ਕੁਝ ਗੈਂਗਸਟਰਾਂ ਵਲੋਂ ਖੋਈ ਫਾਰਚੂਨਰ ਗੱਡੀ ਦਾ ਪੁਲਿਸ ਨੇ ਪਿੱਛਾ ਕਰਦਿਆਂ 5 ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ। ਸੂਤਰਾਂ ਦੀ ਮੰਨੀਏ ਤਾ ਉਕਤ ਗੈਂਗਸਟਰ ਵਿੱਕੀ ਗੌਂਡਰ ਦੇ ਸਾਥੀ ਹਨ, ਪਰ ਹਾਲੇ ਪੁਲਿਸ ਵਲੋਂ ਇਸਦੀ ਪੁਸ਼ਟੀ ਨਹੀਂ ਹੋਈ ਹੈ । ਮਿਲੀ ਜਾਣਕਾਰੀ ਮੁਤਾਬਿਕ ਮਾਨਸਾ ਮਾਰਗ ‘ਤੇ ਪਿੰਡ ਕਟਾਰ ਸਿੰਘ ਵਾਲਾ ਵਿੱਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਵੀ ਚੱਲਿਆ। ਇੱਥੇ 3 ਗੈਂਗਸਟਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪੁਲਿਸ ਨੇ ਬਠਿੰਡਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। 2 ਗੈਂਗਸਟਰਾਂ ਦੀ ਹਸਪਤਾਲ਼ ਇਲਾਜ ਦੌਰਾਨ ਮੌਤ ਹੋ ਗਈ।
Punjab: ਮੁੱਖ ਮੰਤਰੀ ਵੱਲੋਂ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਦੀ ਵਧਾਈ
Punjab: ਮੁੱਖ ਮੰਤਰੀ ਵੱਲੋਂ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਦੀ ਵਧਾਈ ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ...