ਚੰਡੀਗੜ, 17 ਅਕਤੂਬਰ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ‘ਚ ਭਾਜਪਾ ਆਗੂ ਅਤੇ ਆਰ.ਐਸ.ਐਸ. ਕਾਰਕੁਨ ਰਵਿੰਦਰ ਗੋਸਾਈਂ ਦੀ ਦਿਨ ਦਿਹਾੜੇ ਹੋਈ ਹੱਤਿਆ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਕਿਹਾ ਕਿ ਸੂਬੇ ਅੰਦਰ ਕਾਨੂੰਨ ਵਿਵਸਥਾ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ, ਜਿਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ।
‘ਆਪ‘ ਵੱਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਪਾਰਟੀ ਦੇ ਸਹਿ-ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਜਿਸ ਢੰਗ-ਤਰੀਕੇ ਨਾਲ ਰਵਿੰਦਰ ਗੋਸਾਈਂ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਹੈ, ਇਹ ਪਹਿਲੀ ਵਾਰ ਨਹੀਂ ਸਗੋਂ ਅਪਰਾਧੀ ਤੱਤਾਂ ਵੱਲੋਂ ਵਾਰ-ਵਾਰ ਦੁਹਰਾਇਆ ਜਾ ਰਿਹਾ ਤਰੀਕਾ ਹੈ। ਮੰਦਭਾਗੀ ਗੱਲ ਇਹ ਹੈ ਕਿ ਪੰਜਾਬ ਪੁਲਿਸ ਹਤਿਆਰਿਆਂ ਦਾ ਖੁਰਾ-ਖੋਜ ਲੱਭਣ ‘ਚ ਨਾਕਾਮ ਸਿੱਧ ਹੋਈ ਹੈ। ਇਸ ਲਈ ਸਭ ਤੋਂ ਪਹਿਲਾਂ ਸੂਬੇ ਦਾ ਗ੍ਰਹਿ ਮੰਤਰੀ ਦੀ ਜਵਾਬਦੇਹੀ ਹੈ। ਜੋ ਪਿਛਲੀ ਅਕਾਲੀ-ਭਾਜਪਾ ਸਰਕਾਰ ‘ਚ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਨ ਅਤੇ ਮੌਜੂਦਾ ਸਰਕਾਰ ‘ਚ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਨ।
ਅਰੋੜਾ ਨੇ ਕਿਹਾ ਕਿ ਸਰਕਾਰ ਬਦਲੀ ਹੈ ਪਰ ਪੰਜਾਬ ਦੀ ਕਾਨੂੰਨ ਵਿਵਸਥਾ ਨਹੀਂ ਬਦਲੀ ਸਗੋਂ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਇਸ ਤੱਥ ਦੀ ਪੁਸ਼ਟੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਦੇ ਸੀਨੀਅਰ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਇਸ ਜਨਤਕ ਦਾਅਵੇ ਤੋਂ ਹੁੰਦੀ ਹੈ, ਜਿਸ ‘ਚ ਨਵਜੋਤ ਸਿੰਘ ਸਿੱਧੂ ਪੰਜਾਬ ਪੁਲਿਸ (ਗ੍ਰਹਿ ਮੰਤਰਾਲਾ) ਆਪਣੇ ਅਧੀਨ ਲੈਣ ਦੀ ਇੱਛਾ ਜਤਾਉਂਦੇ ਹੋਏ ਚਾਰ ਦਿਨਾਂ ‘ਚ ਸਭ ਨੂੰ ਸਿੱਧੇ ਅਤੇ ਕਾਨੂੰਨ ਵਿਵਸਥਾ ਨੂੰ ਨੌ-ਬਰ-ਨੌ ਕਰਨ ਦਾ ਦਾਅਵਾ ਕੀਤਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਗ੍ਰਹਿ ਮੰਤਰਾਲਾ ਚਲਾਉਣਾ ਵੀ ਕੈਪਟਨ ਅਮਰਿੰਦਰ ਸਿੰਘ ਦੇ ਵੱਸ ਦੀ ਗੱਲ ਨਹੀਂ ਰਹੀਂ ਇਸ ਲਈ ਇਹ ਜ਼ਿੰਮੇਵਾਰੀ ਕਿਸੇ ਸੂਝਵਾਨ ਸਮਰੱਥ ਅਤੇ ਸੰਵੇਦਨਸ਼ੀਲ ਮੰਤਰੀ ਨੂੰ ਸੌਂਪੀ ਜਾਵੇ। ਅਮਨ ਅਰੋੜਾ ਨੇ ਕਿਹਾ ਕਿ 4 ਮਹੀਨੇ ਪਹਿਲਾਂ ਲੁਧਿਆਣਾ ‘ਚ ਹੀ ਪਾਦਰੀ ਸੁਲਤਾਨ ਮਸੀਹ, ਪਿਛਲੀ ਸਰਕਾਰ ‘ਚ ਨਾਮਧਾਰੀ ਸੰਪਰਦਾਇ ਦੀ ਮੁਖੀ ਮਾਤਾ ਚੰਦ ਕੌਰ, ਜਲੰਧਰ ਦੇ ਆਰ.ਐਸ.ਐਸ ਆਗੂ ਜਗਦੀਸ਼ ਗਗਨੇਜਾ ਸਮੇਤ ਦਰਜਨ ਤੋਂ ਵੱਧ ਹੱਤਿਆਵਾਂ ਨੂੰ ਇਸੇ ਤਰੀਕੇ ਨਾਲ ਅੰਜਾਮ ਦਿੱਤਾ ਗਿਆ ਹੈ, ਪਰੰਤੂ ਲਗਭਗ ਸਾਰੇ ਹੀ ਮਾਮਲਿਆਂ ‘ਚ ਕਾਤਲ ਫੜੇ ਨਹੀਂ ਜਾ ਰਹੇ।
‘ਆਪ‘ ਆਗੂ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਦੇ ਹੋਏ ਕਿਹਾ ਕਿ ਅਜਿਹੀਆਂ ਹੱਤਿਆਵਾਂ ਪਿੱਛੇ ਫ਼ਿਰਕੂ ਹਿੰਸਾ ਦੀ ਸਾਜ਼ਿਸ਼ ਦੀ ਬੂ ਆ ਰਹੀ ਹੈ। ਇਸ ਲਈ ਜਾਂਚ ਸੀਬੀਆਈ ਦੇ ਹਵਾਲੇ ਕੀਤੀ ਜਾਵੇ।
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ ਸਰਕਾਰ-ਸਨਅਤਕਾਰ ਮਿਲਣੀ ਦਾ...