ਬਰਨਾਲਾ ‘ਚ ਹੌਲਦਾਰ ਦਾ ਕਤਲ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ

0
119

ਬਰਨਾਲਾ ‘ਚ ਹੌਲਦਾਰ ਦਾ ਕਤਲ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ

ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਜਾਣਕਾਰੀ

 

ਚੰਡੀਗੜ੍ਹ,24ਅਕਤੂਬਰ(ਵਿਸ਼ਵ ਵਾਰਤਾ)- ਬਰਨਾਲਾ ਪੁਲਿਸ ਨੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਕਤਲ ‘ਚ ਸ਼ਾਮਲ 4 ਮੁਲਜ਼ਮਾਂ ਨੂੰ ਇਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਵਿਚੋਂ ਇਕ ਮੁਲਜ਼ਮ ਪਰਮਜੀਤ ਸਿੰਘ ਪੰਮਾ ਨੇ ਪੁਲਿਸ ‘ਤੇ ਗੋਲ਼ੀ ਚਲਾਈ ਤਾਂ ਜਵਾਬੀ ਕਾਰਵਾਈ ‘ਚ ਪੰਮਾ ਨੂੰ ਗੋਲ਼ੀ ਲੱਗ ਗਈ। ਉਸ ਨੂੰ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਪੰਮਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹੈ। ਉਸ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ ਸੀ।

https://x.com/DGPPunjabPolice/status/1716672648430952920?s=20

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਨਾਲਾ ਪੁਲੀਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਇੱਕ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਬਾਰੇ ਪੂਰੀ ਜਾਣਕਾਰੀ ਜਲਦੀ ਹੀ ਦਿੱਤੀ ਜਾਵੇਗੀ।