ਬਲਜੀਤ ਸਿੰਘ ਚੰਨੀ ਬਣੇ ਮੋਗਾ ਨਗਰ-ਨਿਗਮ ਦੇ ਮੇਅਰ
ਚੰਡੀਗੜ੍ਹ,21ਅਗਸਤ(ਵਿਸ਼ਵ ਵਾਰਤਾ)-ਪੰਜਾਬ ਵਿੱਚ ਮੋਗਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਨੇ ਆਪਣਾ ਮੇਅਰ ਬਣਾਇਆ। ਆਮ ਆਦਮੀ ਪਾਰਟੀ ਵੱਲੋਂ ਮੋਗਾ ਦੇ ਵਾਰਡ ਨੰਬਰ 8 ਤੋਂ ਜਿੱਤੇ ਕੌਂਸਲਰ ਬਲਜੀਤ ਸਿੰਘ ਚੰਨੀ ਨੂੰ ਮੋਗਾ ਨਗਰ ਨਿਗਮ ਦਾ ਮੇਅਰ ਬਣਾਇਆ ਗਿਆ ਹੈ। ਪੰਜਾਬ ਵਿੱਚ ਪਹਿਲੀ ਨਗਰ ਨਿਗਮ, ਜਿਸ ਵਿੱਚ ਆਮ ਆਦਮੀ ਪਾਰਟੀ ਨੇ ਆਪਣਾ ਮੇਅਰ ਬਣਾਇਆ ਹੈ। ਬਲਜੀਤ ਸਿੰਘ ਚੰਨੀ ਸਮਾਜ ਸੇਵੀ ਹਨ ਅਤੇ ਵਾਹਨਾਂ ਦੀ ਮੁਰੰਮਤ ਦਾ ਕੰਮ ਵੀ ਕਰਦੇ ਹਨ। ਸਾਰੇ ਕੌਂਸਲਰਾਂ ਨੇ ਬਲਜੀਤ ਸਿੰਘ ਚੰਨੀ ਨੂੰ ਮੋਗਾ ਦਾ ਮੇਅਰ ਬਣਾਉਣ ਦਾ ਸਮਰਥਨ ਕੀਤਾ ਹੈ।