4,000 ਦੇ ਕਰੀਬ ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਕਲੈਰੀਕਲ ਸਟਾਫ ਦੀ ਭਰਤੀ ਕੀਤੀ ਗਈ: ਸਿਹਤ ਮੰਤਰੀ
700 ਹੋਰ ਕਮਿਊਨਿਟੀ ਹੈਲਥ ਅਫਸਰਾਂ ਦੀ ਭਰਤੀ ਦਸੰਬਰ ਮਹੀਨੇ ’ਚ ਕੀਤੀ ਜਾਵੇਗੀ
ਚੰਡੀਗੜ੍ਹ, 29 ਨਵੰਬਰ:
ਸਪੈਸ਼ਲਿਸਟਾਂ ਤੇ ਪੈਰਾ ਮੈਡੀਕਲ ਸਟਾਫ ਦੀ ਘਾਟ ਨੂੰ ਪੂਰਾ ਕਰਨ ਲਈ ਅੱਜ ਵੱਡੀ ਗਿਣਤੀ ਵਿਚ ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਅਧੀਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ 63 ਸਪੈਸ਼ਲਿਸਟਾਂ ਤੇ 235 ਪੈਰਾ-ਮੈਡੀਕਲ ਸਟਾਫ ਨੂੰ ਨਿਯੁਕਤੀ ਪੱਤਰ ਦਿੱਤੇ।
ਇਸ ਮੌਕੇ ’ਤੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵੱਡੀ ਗਿਣਤੀ ਨਾਲ ਭਰਤੀ ਕੀਤੀ ਹੈ ਜਿਸ ਅਧੀਨ ਅੱਜ 23 ਗਾਇਨਾਕਾਲੋਜਿਸਟ (ਔਰਤਾਂ ਦੇ ਮਾਹਿਰ), 18 ਪੈਡਿਆਟ੍ਰੀਸ਼ਨ (ਬੱਚਿਆ ਦੇ ਡਾਕਟਰ), 12 ਮੈਡੀਸਨ, 5 ਸਰਜਨ, ਤੇ 5 ਸਾਈਕਾਈਟ੍ਰਿਸਟ (ਮਨੋਰੋਗਾਂ ਦੇ ਮਾਹਿਰ) ਨੂੰੰ ਨਿਯੁਕਤੀ ਪੱਤਰ ਦਿੱਤੇ ਹਨ। ਉਨ੍ਹਾਂ ਨਿਯੁਕਤੀ ਪੱਤਰ ਦਿੰਦਿਆਂ ਡਾਇਰੈਕਟਰ ਐਨ.ਐਚ.ਐਮ ਨੂੰ ਸਪੈਸ਼ਲਿਸਟਾਂ ਦੇ ਘਰ ਦੇ ਨੇੜੇ ਦੇ ਸਟੇਸ਼ਨ ਜਾਰੀ ਕਰਨ ਦੀ ਹਦਾਇਤ ਵੀ ਕੀਤੀ ਤਾਂ ਜੋ ਡਾਕਟਰ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਸਕਣ।
ਇਸ ਸਮਾਗਮ ਵਿਚ ਸਪੈਸ਼ਲਿਟਾਂ ਤੋਂ ਇਲਾਵਾ 13 ਸਾਈਕਾਲੋਜਿਸਟ (ਮਨੋਵਿਗਿਆਨੀ), 33 ਟੀ.ਬੀ. ਹੈਲਥ ਵਿਜ਼ੀਟਰ, 35 ਫਾਰਮਾਸਿਸਟ, 29 ਲੈਬ ਟਕਨੀਸ਼ੀਅਨ, 34 ਸੀਨਅਰ ਟ੍ਰੀਟਮੈਂਟ ਸੁਪਰਵਾਈਜ਼ਰ ਤੇ 91 ਕੰਪਿਊਟਰ ਅਪਰੇਟਰਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਹਨ। ਸਿਹਤ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਅਧੀਨ ਉਕਤ ਵੱਖ-ਵੱਖ ਅਸਾਮੀਆਂ ’ਤੇ ਭਰਤੀ ਪਾਰਦਰਸ਼ੀ ਤਰੀਕੇ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲਗਭਗ 4,000 ਦੇ ਕਰੀਬ ਮੈਡੀਕਲ ਤੇ ਪੈਰਾਮੈਡੀਕਲ ਅਤੇ ਹੋਰ ਕਲੈਰੀਕਲ ਅਤੇ ਮਿਨੀਸਟਰੀਅਲ ਸਟਾਫ ਦੀ ਭਰਤੀ ਵੀ ਕੀਤੀ ਜਾ ਚੁਕੀ ਹੈ ਜਿਸ ਨਾਲ ਹਸਪਤਾਲਾਂ ਦੀ ਕਾਰਗੁਜ਼ਾਰੀ ਵਿਚ ਵਿਆਪਕ ਪੱਧਰ ’ਤੇ ਸੁਧਾਰ ਹੋਇਆ ਹੈ।
ਸ. ਬਲਬੀਰ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਭਾਰਤ ਸਰਕਾਰ ਵਲੋਂ 2023 ਤੱਕ ਕੁੱਲ 2950 ਸਬ-ਸੈਂਟਰਾਂ ਨੂੰ ਹੈਲਥ ਅਤੇ ਵੈਲਨੈਸ ਸੈਂਟਰਾਂ ਵੱਜੋੋਂ ਤਬਦੀਲ ਕਰਨ ਦਾ ਟੀਚਾ ਦਿੱਤਾ ਗਿਆ ਹੈ ਜਦਕਿ ਸਰਕਾਰ ਦੇ ਉੱਦਮਾਂ ਸਦਕਾ ਇਹ ਟੀਚਾ ਸਾਲ 2021 ਤੱਕ ਪੂਰਾ ਕਰ ਲਿਆ ਜਾਵੇਗਾ। ਜਿਸ ਲਈ 1000 ਕਮਿਊਨਿਟੀ ਹੈਲਥ ਅਫਸਰ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਵੀ ਦਿੱਤਾ ਜਾ ਚੁੱਕਾ ਹੈ ਅਤੇ 900 ਦੇ ਕਰੀਬ ਕਮਿਊਨਿਟੀ ਹੈਲਥ ਅਫਸਰਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਦਸੰਬਰ 2019 ਤੱਕ 700 ਹੋਰ ਕਮਿਊਨਿਟੀ ਹੈਲਥ ਅਫਸਰਾਂ ਦਾ ਕੋਰਸ ਪੂਰਾ ਹੋਣ ਉਪਰੰਤ ਭਰਤੀ ਕੀਤੀ ਜਾਵੇਗੀ।
Latest News : ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ
Latest News : ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ਸੁਪਰੀਮ ਕੋਰਟ ਨੇ ਮੰਗੀਆਂ ਡੱਲੇਵਾਲ ਦੀਆਂ...