Advertisement

-ਪਾਰਦਰਸ਼ੀ ਪ੍ਰਸ਼ਾਸ਼ਨ ਅਤੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਹੋਵੇਗੀ ਪਹਿਲੀ ਤਰਜੀਹ
ਮਾਨਸਾ, 20 ਮਾਰਚ ( ਵਿਸ਼ਵ ਵਾਰਤਾ ) : 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼੍ਰੀ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਮਾਨਸਾ ਵਿਖੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਮਾਨਸਾ ਵਿਖੇ ਉਨ੍ਹਾਂ ਦੀ ਆਮਦ ‘ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ‘ਗਾਰਡ ਆਫ ਆਨਰ’ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨ ਦੇਣਾ ਅਤੇ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਜ਼ਰੂਰਤਮੰਦ ਲੋਕਾਂ ਤੱਕ ਪਹੁੰਚਾਉਣਾ ਅਤੇ ਲੋਕਾਂ ਨੂੰ ਮਿੱਥੇ ਸਮੇਂ ਅੰਦਰ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰਵਾਉਣਾ ਉਨ੍ਹਾਂ ਦੀਆਂ ਵਿਸ਼ੇਸ਼ ਤਰਜੀਹਾਂ ਹੋਣਗੀਆਂ।
ਸ਼੍ਰੀ ਬਲਵਿੰਦਰ ਸਿੰਘ ਧਾਲੀਵਾਲ ਤਰਨਤਾਰਨ, ਫਿਰੋਜ਼ਪੁਰ ਵਿਖੇ ਵੀ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਰਹੇ ਹਨ। ਸ਼੍ਰੀ ਧਾਲੀਵਾਲ ਮਾਨਸਾ ਵਿਖੇ ਤਾਇਨਾਤੀ ਤੋਂ ਪਹਿਲਾਂ ਰਾਜ ਟਰਾਂਸਪੋਰਟ ਕਮਿਸ਼ਨਰ ਪੰਜਾਬ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।
ਮਾਨਸਾ ਵਿਖੇ ਆਪਣਾ ਅਹੁਦਾ ਸੰਭਾਲਦਿਆਂ ਹੀ ਉਨ੍ਹਾਂ ਜ਼ਿਲ੍ਹੇ ਦੇ ਉਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਦੀ ਪ੍ਰਗਤੀ ਸਬੰਧੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਅਧਿਕਾਰੀਆਂ ਤੋਂ ਜ਼ਿਲ੍ਹੇ ਵਿੱਚ ਵਾਰਡਬੰਦੀ ਦੀ ਸਥਿਤੀ ਸਬੰਧੀ ਵੀ ਪੁੱਛਿਆ। ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿੱਚ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਗੁਰਿੰਦਰ ਪਾਲ ਸਿੰਘ ਸਹੋਤਾ, ਐਸ.ਐਸ.ਪੀ. ਮਾਨਸਾ ਸ਼੍ਰੀ ਪਰਮਬੀਰ ਸਿੰਘ ਪਰਮਾਰ, ਐਸ.ਪੀ. (ਐਚ) ਡਾ. ਸਚਿਨ ਗੁਪਤਾ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਗੁਰਸਿਮਰਨ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ (ਜ) ਸ਼੍ਰੀ ਓਮ ਪ੍ਰਕਾਸ਼, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀ ਦੀਪਕ ਰੁਹੇਲਾ, ਡੀ.ਐਸ.ਪੀ. ਸ਼੍ਰੀ ਬਹਾਦਰ ਸਿੰਘ ਰਾਓ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ , ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।
Advertisement