ਨਵੀਂ ਦਿੱਲੀ, 3 ਦਸੰਬਰ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੋਕ ਸਭਾ ਵਿਚ ਦੱਸਿਆ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ ਨਹੀਂ ਕੀਤੀ ਗਈ ਹੈ।
ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਇੱਕ ਸਵਾਲ ਦੇ ਜਵਾਬ ਵਿਚ ਅਮਿਤ ਸ਼ਾਹ ਨੇ ਸਦਨ ਨੂੰ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਵਿਚ ਬਲਵੰਤ ਸਿੰਘ ਦੀ ਫਾਂਸੀ ਦੀ ਸਜ਼ਾ ਨੂੰ ਮੁਆਫ ਨਹੀਂ ਕੀਤਾ ਗਿਆ ਹੈ।