ਨਵੀਂ ਦਿੱਲੀ, 4 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਦੀ ਗੋਲੀਬਾਰੀ ਘਟਨਾ ਲਈ ਪੂਰੀ ਤਰਾਂ ਜ਼ਿੰਮੇਵਾਰੀ ਠਹਿਰਾਉਂਦਿਆਂ ਅਤੇ ਅਕਾਲੀ ਆਗੂ ਵੱਲੋਂ ਪੰਜਾਬ ਨੂੰ ਬੁਰੀ ਤਰਾਂ ਤਬਾਹ ਕਰਨ ਦੀ ਗੱਲ ਆਖਦੇ ਹੋਏ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੂੰ ਸਜ਼ਾ ਦਿਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਨ•ਾਂ ਨੂੰ ਹਰ ਹਾਲਤ ਵਿਚ ਕਾਨੂੰਨ ਦੇ ਕਟਿਹਰੇ ਵਿਚ ਖੜ•ਾ ਕੀਤਾ ਜਾਵੇਗਾ।
ਸਾਬਕਾ ਮੁੱਖ ਮੰਤਰੀ ਨਾਲ ਰੱਤੀ ਭਰ ਵਿਚ ਨਰਮੀ ਨਾ ਵਰਤਣ ਦੀ ਆਪਣੀ ਗੱਲ ਦੁਹਰਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬਿਲਕੁਲ ਹੀ ਸੰਭਵ ਨਹੀਂ ਹੈ ਕਿ ਬਾਦਲ ਪੁਲਿਸ ਗੋਲੀਬਾਰੀ ਦੇ ਬਾਰੇ ਜਾਣੂ ਹੀ ਨਾ ਹੋਵੇ।
ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਸ਼ੇ ਜਾਂਚ ਟੀਮ (ਐਸ.ਆਈ.ਟੀ) ਦੀ ਰਿਪੋਰਟ ਅਦਾਲਤ ਵਿਚ ਜਾਵੇਗੀ ਅਤੇ ਸਾਰੀ ਸੱਚਾਈ ਸਾਹਮਣੇ ਆ ਜਾਵੇਗੀ। ਉਨ•ਾਂ ਕਿਹਾ ਕਿ ਸੀ.ਬੀ.ਆਈ ਤੋਂ ਜਾਂਚ ਵਾਪਸ ਲੈਣ ਅਤੇ ਇਹ ਪੰਜਾਬ ਪੁਲਿਸ ਦੀ ਐਸ.ਆਈ.ਟੀ ਦੇ ਹਵਾਲੇ ਕਰਨ ਦਾ ਫੈਸਲਾ ਸੂਬਾ ਵਿਧਾਨ ਸਭਾ ਨੇ ਲਿਆ ਹੈ ਜਿਸ ਨੇ ਮਹਿਸੂਸ ਕੀਤਾ ਹੈ ਕਿ ਕੇਂਦਰ ਵਿਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਹੈ ਅਤੇ ਇਸ ਦੇ ਰਾਹੀਂ ਕੇਂਦਰੀ ਏਜੰਸੀ ਨੂੰ ਪ੍ਰਭਾਵਿਤ ਕੀਤਾ ਜਾ ਸਕਦਾ ਹੈ ਕਿਉਂਕਿ ਭਾਜਪਾ ਸ਼੍ਰੋਮਣੀ ਅਕਾਲੀ ਦਲ ਦੀ ਭਾਈਵਾਲ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਦੀਆਂ ਗੋਲੀਬਾਰੀ ਦੀਆਂ ਘਟਨਾਵਾਂ ਅਤੇ ਬੇਅਦਬੀ ਦੇ ਕੇਸਾਂ ਦੀ ਜਾਂਚ ਵਾਸਤੇ ਰਣਜੀਤ ਸਿੰਘ ਕਮਿਸ਼ਨ ਸਥਾਪਤ ਕੀਤਾ ਗਿਆ ਸੀ ਜਿਸ ਨੇ ਅੱਗੇ ਹੋਰ ਪੜਤਾਲ ਦਾ ਸੁਝਾਅ ਦਿੱਤਾ ਹੈ ਜਿਸ ਦੇ ਵਾਸਤੇ ਐਸ.ਆਈ.ਟੀ ਸਥਾਪਤ ਕੀਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਰਣਜੀਤ ਸਿੰਘ ਕਮਿਸ਼ਨ ਤੱਥਾਂ ਦੀ ਜਾਂਚ ਕਰਨ ਵਾਲਾ ਪੈਨਲ ਸੀ ਅਤੇ ਇਸ ਨੇ ਬੇ-ਗੁਨਾਹ ਲੋਕਾਂ ਉੱਤੇ ਜਾਣ-ਬੁਝ ਕੇ ਅਤੇ ਮੂਰਖਤਾਪੂਰਨ ਤਰੀਕੇ ਨਾਲ ਗੋਲੀਬਾਰੀ ਨੂੰ ਅੰਜਾਮ ਦੇਣ ਵਾਲੀਆਂ ਘਟਨਾਵਾਂ ਦੀ ਤਹਿ ਤੱਕ ਜਾ ਕੇ ਜਾਂਚ ਕਰਨ ਦਾ ਆਪਣਾ ਕਾਰਜ ਕੀਤਾ।
ਬਾਦਲ ਵੱਲੋਂ ਗੋਲੀਬਾਰੀ ਬਾਰੇ ਕੁਝ ਵੀ ਪਤਾ ਨਾ ਹੋਣ ਅਤੇ ਉਸ ਵੱਲੋਂ ਇਸ ਸਬੰਧ ਵਿਚ ਸਹੁੰ ਖਾਣ ਨੂੰ ਤਿਆਰ ਹੋਣ ਦੀ ਗੱਲ ਆਖੇ ਜਾਣ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪੂਰੀ ਤਰ•ਾਂ ਰੱਦ ਕਰ ਦਿੱਤਾ ਅਤੇ ਉਨ•ਾਂ ਨੇ ਕਿਹਾ ਕਿ ਇਹ ਉਸ ਦੀ ਘਟਨਾਵਾਂ ‘ਚ ਭੂਮਿਕਾ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਨ ਦਾ ਢੱਕਵੰਜ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਸ ਨੇ ਅਕਾਲ ਤਖਤ ਉੱਤੇ ਅਨੇਕਾਂ ਵਾਰ ਝੂਠੀ ਸਹੁੰ ਚੁੱਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸ ਤਰ•ਾਂ ਸੰਭਵ ਹੋ ਸਕਦਾ ਹੈ ਕਿ ਇੱਕ ਮੁੱਖ ਮੰਤਰੀ ਨੂੰ ਗੋਲੀਬਾਰੀ ਬਾਰੇ ਕੁਝ ਪਤਾ ਵੀ ਨਾ ਹੋਵੇ। ਉਨ•ਾਂ ਕਿਹਾ ਕਿ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੇ ਰਣਜੀਤ ਸਿੰਘ ਕਮਿਸ਼ਨ ਦੇ ਅੱਗੇ ਸਪਸ਼ਟ ਰੂਪ ਵਿਚ ਕਿਹਾ ਹੈ ਕਿ ਬਾਦਲ ਨੇ ਉਸ ਨੂੰ ਸ਼ਕਤੀ ਨਾਲ ਭੀੜ ਨੂੰ ਖਦੇੜਣ ਵਾਸਤੇ ਆਖਿਆ ਸੀ। ਉਨ•ਾਂ ਕਿਹਾ ਕਿ ਇੱਕ ਮੁੱਖ ਮੰਤਰੀ ਦੇ ਹੁੰਦੇ ਹੋਏ ਜੇ ਮੇਰੇ ਸੂਬੇ ਵਿਚ ਕੁਝ ਵਾਪਰਦਾ ਹੈ ਤਾਂ ਮੈਂ ਇਸ ਤਰ•ਾਂ ਦਾ ਝੂਠ ਬੋਲ ਕੇ ਉਸ ਤੋਂ ਪਾਸਾ ਨਹੀਂ ਵੱਟ ਸਕਦਾ। ਉਨ•ਾਂ ਕਿਹਾ ਕਿ ਜੇ ਮੇਰੇ ਨੱਕ ਦੇ ਹੇਠ ਕੁਝ ਵਾਪਰਦਾ ਹੈ ਅਤੇ ਮੈਂ ਉਸ ਬਾਰੇ ਜਾਣੂ ਹੀ ਨਹੀਂ ਹਾਂ ਤਾਂ ਮੈਨੂੰ ਅਹੁਦੇ ਤੋਂ ਲਾਂਭੇ ਕਰ ਦੇਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਕਮਿਸ਼ਨ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗੋਲੀਬਾਰੀ ਤੋਂ ਪਹਿਲਾਂ ਬਾਦਲ ਨੂੰ 22 ਕਾਲਾਂ ਕੀਤੀਆਂ ਗਈਆਂ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲ ਝੂਠ ਬੋਲਣ ਦਾ ਮਾਹਿਰ ਹੈ। ਉਸ ਨੇ ਮੁੱਖ ਮੰਤਰੀ ਬਨਣ ਲਈ ਹਰ ਵਾਰ ਝੂਠ ਦਾ ਸਹਾਰਾ ਲਿਆ ਹੈ। ਉਨ•ਾਂ ਕਿਹਾ ਕਿ ਉਹ ਉਸ ਅਕਾਲੀ ਆਗੂ ਨੂੰ ਨਿੱਜੀ ਤੌਰ ‘ਤੇ ਬਹੁਤ ਨੇੜਿਓਂ ਜਾਣਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਨੇ ਜ਼ੋਰਾ ਸਿੰਘ ਕਮਿਸ਼ਨ ਦੀ ਪੜਤਾਲ ਉਪਰ ਵੀ ਕੋਈ ਕਾਰਵਾਈ ਨਹੀਂ ਕੀਤੀ ਜੋ ਉਸ ਦੀ ਆਪਣੀ ਸਰਕਾਰ ਵੱਲੋਂ ਬਰਗਾੜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਹੋਈ ਗੋਲੀਬਾਰੀ ਦੀ ਪੜਤਾਲ ਲਈ ਸਥਾਪਤ ਕੀਤਾ ਗਿਆ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭੀੜ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਗੋਲੀ ਚਲਾਉਣ ਵਾਸਤੇ ਕਾਨੂੰਨੀ ਪ੍ਰਕ੍ਰਿਆਵਾਂ ਦਾ ਅਨੁਸਰਣ ਕਰਨਾ ਜ਼ਰੂਰੀ ਹੈ ਅਤੇ ਅਜਿਹਾ ਬਹਿਬਲ ਕਲਾਂ ਅਤੇ ਕੋਟਕਪੂਰਾ ਦੀ ਗੋਲੀਬਾਰੀ ਦੌਰਾਨ ਨਹੀਂ ਕੀਤਾ ਗਿਆ। ਉਨ•ਾਂ ਕਿਹਾ ਕਿ ਇਸ ਦੌਰਾਨ ਹੋਈ ਗੋਲੀਬਾਰੀ ਦਾ ਸਪਸ਼ਟ ਉਦੇਸ਼ ਸ਼ਾਂਤੀਪੂਰਨ ਵਿਰੋਧ ਕਰ ਰਹੇ ਲੋਕਾਂ ਦੀ ਹੱਤਿਆ ਕਰਨਾ ਸੀ ਤਾਂ ਜੋ ਸੂਬੇ ਵਿਚ ਤਨਾਅ ਪੈਦਾ ਕੀਤਾ ਜਾ ਸਕੇ। ਉਨ•ਾਂ ਕਿਹਾ ਕਿ ਜਿਸ ਢੰਗ ਨਾਲ ਪੁਲਿਸ ਨੇ ਗੋਲੀਬਾਰੀ ਕੀਤੀ ਹੈ ਉਹ ਬਹੁਤ ਦਿਲ ਦਿਹਲਾ ਦੇਣ ਵਾਲੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਬਹੁਤ ਜ਼ਿਆਦਾ ਬੁਜਦਿੱਲ ਹੈ। ਜਦੋਂ ਉਸ ਨੂੰ ਲੋਕਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਖਿਸਕ ਜਾਂਦਾ ਹੈ। ਉਨ•ਾਂ ਨੇ ਬਲੂ ਸਟਾਰ ਦੇ ਸਮੇਂ ਨੂੰ ਵੀ ਯਾਦ ਕੀਤਾ ਜਦੋਂ ਸਿੱਖ ਹਮਲੇ ਹੇਠ ਸਨ ਅਤੇ ਸ੍ਰੋਮਣੀ ਅਕਾਲੀ ਦਲ ਦਾ ਸਾਬਕਾ ਪ੍ਰਧਾਨ ਯੂ.ਪੀ ਖਿਸਕ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਬਲੂ ਸਟਾਰ ਦੇ ਸਮੇਂ ਖੁਦ ਪੰਜਾਬ ਵਿੱਚ ਸਨ ਅਤੇ ਉਨ•ਾਂ ਨੇ ਇਸ ਦੇ ਵਿਰੋਧ ‘ਚ ਕਾਂਗਰਸ ਛੱਡ ਦਿੱਤੀ ਸੀ।
ਪੰਜਾਬ ਵਿਧਾਨ ਸਭਾ ਵਿੱਚ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਬਹਿਸ ਵਾਲੇ ਦਿਨ ਅਕਾਲੀਆਂ ਵਲੋਂ ਇਸ ਬਹਿਸ ਵਿੱਚ ਹਿੱਸਾ ਨਾ ਲੈਣ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਬਾਦਲ ਨੂੰ ਬਰਗਾੜੀ ਅਤੇ ਬਹਿਬਲ ਕਲਾਂ ਦੇ ਮੁੱਦਿਆਂ ‘ਤੇ ਬਹਿਸ ਦੀ ਚੁਣੌਤੀ ਦਿੱਤੀ।
ਸੂਬੇ ਵਿੱਚ ਫਿਰਕੂ ਤਣਾਅ ਪੈਦਾ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖਤ ਕਾਰਵਾਈ ਕਰਨ ਦੀ ਗੱਲ ਆਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਹਰ ਹਾਲਤ ਵਿੱਚ ਸੂਬੇ ‘ਚ ਸ਼ਾਤੀ ਬਣਾਈ ਰੱਖਣ ਦੇ ਉਦੇਸ਼ ਨਾਲ ਬੇਅਦਬੀ ਵਿਰੋਧੀ ਕਾਨੂੰਨ ਨੂੰ ਸਖਤ ਬਣਾ ਰਹੀ ਹੈ।
ਮੁੱਖ ਮੰਤਰੀ ਨੇ ਬਠਿੰਡਾ ਵਿੱਖੇ ਏਮਜ਼ ਦੇ ਪ੍ਰਾਜੈਕਟ ਸਬੰਧੀ ਲੋਕਾਂ ਨੂੰ ਨੰਗੇ-ਚਿੱਟੇ ਝੂਠ ਨਾਲ ਗੁੰਮਰਾਹ ਕਰਨ ਵਾਸਤੇ ਹਰਸਿਮਰਤ ਬਾਦਲ ਦੀ ਆਲੋਚਨਾ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਉਨ•ਾਂ ਅਤੇ ਵਿੱਤ ਮੰਤਰੀ ‘ਤੇ ਹਰਸਿਮਰਤ ਵਲੋਂ ਪ੍ਰਾਜੈਕਟ ਨੂੰ ਰੋਕਣ ਲਈ ਲਾਏ ਗਏ ਦੋਸ਼ਾਂ ਨੂੰ ਰੱਦ ਕੀਤਾ ਅਤੇ ਕਿਹਾ ਕਿ ਕੁੱਝ ਤਕਨੀਕੀ ਕਾਰਨਾਂ ਕਰਕੇ ਇਸ ਵਿੱਚ ਦੇਰੀ ਹੋ ਰਹੀ ਹੈ।
ਆਮ ਆਦਮੀ ਪਾਰਟੀ ਦੇ ਆਗੂ ਐਚ ਐਸ ਫੂਲਕਾ ਵਲੋਂ ਅਸਤੀਫਾ ਦੇਣ ਦੀ ਦਿੱਤੀ ਗਈ ਧਮਕੀ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਲੋਕਾਂ ਵਿੱਚ ਚਰਚਿਤ ਰਹਿਣ ਵਾਸਤੇ ਇਸ ਸੌੜੇ ਢੁਕਵੰਜ ਵਿੱਚ ਰੁਝਿਆ ਹੋਇਆ ਹੈ। ਉਨ•ਾਂ ਕਿਹਾ ਕਿ ਇਕ ਵਕੀਲ ਵਜੋਂ ਫੂਲਕਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਿਸੇ ਨੂੰ ਕਾਨੂੰਨ ਦੇ ਕਟਹਿਰੇ ‘ਚ ਖੜ•ਾ ਕਰਨ ਲਈ ਕੋਈ ਪ੍ਰਣਾਲੀ ਹੈ ਜਿਸ ਦਾ ਅਨੁਸਰਨ ਕਰਨ ਦੀ ਜ਼ਰੂਰਤ ਹੈ। ਐਸ.ਆਈ.ਟੀ ਨੂੰ ਘਟਨਾਵਾਂ ਦੀ ਤਹਿ ਤੱਕ ਜਾਣ ਲਈ ਸਮਾਂ ਦਿੱਤੇ ਜਾਣ ਦੀ ਜ਼ਰੂਰਤ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਪੂਰੇ ਤਰੱਦਦ ਨਾਲ ਅੱਗੇ ਖੜ• ਰਹੀ ਹੈ ਪਰ ਇਕ ਦਮ ਸਭ ਕੁੱਝ ਕੀਤੇ ਜਾਣ ਲਈ ਕੋਈ ਜਾਦੂ ਦੀ ਛੜੀ ਨਹੀਂ ਹੈ। ਉਨ•ਾਂ ਨੇ ਬਅਦਬੀ ਦੇ ਇਨ•ਾਂ ਨਾਜ਼ੁਕ ਮੁੱਦਿਆਂ ਦਾ ਸਿਆਸੀਕਰਨ ਕਰਨ ਵਿਰੁੱਧ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਚੇਤਾਵਨੀ ਦਿੱਤੀ।
ਚੋਣਾਂ ਤੋਂ ਪਹਿਲਾਂ ਫਿਰਕੂ ਝਗੜੇ ਕਰਵਾਉਣ ਲਈ ਬਾਦਲਾਂ ਦੀ ਰਣਨੀਤੀ ਬਾਰੇ ਪੰਜਾਬ ਦੇ ਲੋਕ ਪੂਰੀ ਤਰ•ਾਂ ਜਾਗਰੂਕ ਹੋਣ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਪਾਕਿਸਤਾਨ ਦੀ ਆਈ.ਐਸ.ਆਈ ਦੇ ਹੱਥਾਂ ਵਿਚ ਖੇਡ ਰਹੇ ਹਨ ਜੋ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀ ਹੈ। ਉਨ•ਾਂ ਕਿਹਾ ਕਿ ਕੈਨੇਡਾ, ਇਟਲੀ, ਜਰਮਨੀ ਅਤੇ ਹੋਰਾਂ ਦੇਸ਼ਾਂ ਤੋਂ ਕਾਰਜ ਕਰ ਰਹੇ ਐਸ.ਐਫ.ਜੇ ਅਤੇ ਹੋਰ ਗਰਮਖਿਆਲੀ ਧੜਿਆਂ ਨੂੰ ਆਈ.ਐਸ.ਆਈ ਦੇ ਇੱਕ ਅਧਿਕਾਰੀ ਵੱਲੋਂ ਚਲਾਇਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਪੰਜਾਬ ਵਿਚ ਕੋਈ ਵੀ ਗਰਮਖਿਆਲੀ ਨਹੀਂ ਹੈ ਅਤੇ ਪੰਜਾਬ ਦੇ ਲੋਕ ਸ਼ਾਂਤੀ ਅਤੇ ਵਿਕਾਸ ਚਾਹੁੰਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿਚ ਗੜਬੜ ਪੈਦਾ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤੋਂ ਉਨ•ਾਂ ਦੀ ਸਰਕਾਰ ਪੂਰੀ ਤਰ•ਾਂ ਚੌਕਸ ਹੈ ਅਤੇ ਅਜਿਹੇ ਘਿਨਾਉਣੇ ਇਰਾਦਿਆਂ ਨੂੰ ਕਿਸੇ ਵੀ ਸੂਰਤ ਵਿਚ ਬੂਰ ਨਹੀਂ ਪੈਣ ਦਿੱਤਾ ਜਾਵੇਗਾ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੌਰਾਨ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਵਾਸਤੇ ਲਾਂਘਾ ਮੁਹੱਈਆ ਕਰਵਾਉਣ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•ਾਂ ਨੇ ਇਸ ਸਬੰਧ ਵਿਚ ਨਿੱਜੀ ਦਖਲ ਦੇਣ ਵਾਸਤੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖਿਆ ਹੈ ਅਤੇ ਉਨ•ਾਂ ਨੂੰ ਉਮੀਦ ਹੈ ਕਿ ਇਹ ਮਾਮਲਾ ਛੇਤੀ ਹੀ ਹੱਲ ਹੋ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ਉੱਤੇ ਸਿੱਧੂ ਨੇ ਪਾਕਿਸਤਾਨ ਫੌਜ ਦੇ ਮੁਖੀ ਬਾਜਵਾ ਨਾਲ ਗੱਲਬਾਤ ਕਰਕੇ ਚੰਗਾ ਕੀਤਾ ਪਰ ਇਹ ਮੰਦਭਾਗੀ ਗੱਲ ਹੈ ਕਿ ਕਰਤਾਰਪੁਰ ਲਾਂਘਾ ਖੋਲ•ਣ ਬਾਰੇ ਪ੍ਰਗਤੀ ਸਬੰਧੀ ਇਸਲਾਮਾਬਾਦ ਨੇ ਰਿਪੋਰਟਾਂ ਨੂੰ ਰੱਦ ਕਰ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਪਾਕਿਸਤਾਨ ਨਾਲ ਸ਼ਾਂਤੀ ਚਾਹੁੰਦਾ ਹੈ ਪਰ ਇਹ ਉਦੋਂ ਤੱਕ ਨਹੀਂ ਹੋ ਸਕਦੀ ਜਦੋਂ ਤੱਕ ਭਾਰਤੀ ਫੌਜੀਆਂ ਨੂੰ ਕਸ਼ਮੀਰ ਵਿਚ ਨਿਸ਼ਾਨਾ ਬਣਾਇਆ ਜਾਂਦਾ ਹੈ। ਇੱਕ ਸਾਬਕਾ ਫੌਜੀ ਹੋਣ ਦੇ ਨਾਤੇ ਉਨ•ਾਂ ਸ਼ੰਕਾ ਪ੍ਰਗਟ ਕੀਤੀ ਕਿ ਪਾਕਿਸਤਾਨ ਦਾ ਨਵਾਂ ਪ੍ਰਧਾਨ ਮੰਤਰੀ ਇਮਰਾਨ ਖਾਨ ਫੌਜ ਦੇ ਪਰਛਾਵੇਂ ਤੋਂ ਬਾਹਰ ਆ ਸਕੇਗਾ।
ਐਸ.ਵਾਈ.ਐਲ ਸਬੰਧੀ ਇੱਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਪਾਣੀ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਕਿਉਂਕਿ ਟਿਊਬਵੈਲ ਇਸ ਸਮੇਂ ਵਾਜਬ ਨਹੀਂ ਹਨ। ਉਨ•ਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਪਾਣੀ ਤੋਂ ਵਾਂਝੇ ਕਰਨ ਨਾਲ ਅਫਰਾ-ਤਫਰੀ ਮੱਚ ਜਾਵੇਗੀ ਜਿਸ ਨਾਲ ਪਾਕਿਸਤਾਨ ਦੇ ਪੰਜਾਬ ਵਿਚ ਅਸਿਥਰਤਾ ਪੈਦਾ ਕਰਨ ਦੇ ਘਿਨਾਉਣੇ ਇਰਾਦਿਆਂ ‘ਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਖਿਡਾਰੀਆਂ ਦੀ ਹੋਰ ਜ਼ੋਰ ਸ਼ੋਰ ਨਾਲ ਮਦਦ ਕੀਤੇ ਜਾਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ•ਾਂ ਕਿਹਾ ਕਿ ਉਨ•ਾਂ ਦੀ ਸਰਕਾਰ ਵਿੱਤੀ ਮੁਸ਼ਕਲਾਂ ਨਾਲ ਨਿਪਟਣ ‘ਚ ਲੱਗੀ ਹੋਈ ਹੈ। ਪੰਜਾਬ ਦੇ ਖਿਡਾਰੀਆਂ ਵੱਲੋਂ ਸੂਬੇ ਵਿਚ ਸੁਵਿਧਾਵਾਂ ਦੀ ਘਾਟ ਕਾਰਨ ਹੋਰਨਾਂ ਸੂਬਿਆਂ ਵੱਲ ਨੂੰ ਜਾਣ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•ਾਂ ਨੂੰ ਵਾਪਸ ਲਿਆਉਣ ਲਈ ਹਰ ਕਦਮ ਚੁੱਕਿਆ ਜਾਵੇਗਾ।
ਮੁੱਖ ਮੰਤਰੀ ਨੇ ਭਰੋਸਾ ਪ੍ਰਗਟ ਕੀਤਾ ਕਿ ਅਗਲੇ ਸਾਲ ਦੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪੰਜਾਬ ਦੀਆਂ ਸਾਰੀਆਂ ਦੀਆਂ ਸਾਰੀਆਂ 13 ਸੀਟਾਂ ਉੱਤੇ ਹੁੰਝਾ ਫੇਰੇਗੀ ਅਤੇ ਰਾਹੁਲ ਗਾਂਧੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਵਜੋਂ ਉਭਰਣਗੇ।
ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ PUNJAB ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ
ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ PUNJAB ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ...