ਚੰਡੀਗੜ੍ਹ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ 67 ਜਨਮ ਦਿਨ ਉੱਤੇ ਵਧਾਈ ਅਤੇ ਸ਼ੁੱਭ ਇੱਛਾਵਾਂ ਭੇਜੀਆਂ ਹਨ।ਆਪਣੇ ਵਧਾਈ ਸੰਦੇਸ਼ ‘ਚ ਸਰਦਾਰ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਦੀ ਸੇਵਾ ਲਈ ਆਪਣੀ ਵਚਨਬੱਧਤਾ ਦਾ ਇਜ਼ਹਾਰ ਕਰਕੇ ਪਹਿਲਾਂ ਹੀ ਇਸ ਦਿਨ ਨੂੰ ਸਾਰੇ ਦੇਸ਼ ਵਾਸੀਆਂ ਲਈ ਇਕ ਇਤਿਹਾਸਕ ਦਿਨ ਬਣਾ ਦਿੱਤਾ ਹੈ। ਸਰਦਾਰ ਬਾਦਲ ਨੇ ਪ੍ਰਧਾਨ ਮੰਤਰੀ ਲਈ ਇਕ ਲੰਬੀ, ਸਿਹਤਮੰਦ ਅਤੇ ਸਫਲ ਜ਼ਿੰਦਗੀ ਦੀ ਕਾਮਨਾ ਕਰਦਿਆਂ ਕਿਹਾ ਕਿ ਰੱਬ ਕਰੇ! ਤੁਸੀਂ ਇਸ ਮੁਲਕ ਅਤੇ ਇੱਥੋਂ ਦੇ ਲੋਕਾਂ ਨੂੰ ਹੋਰ ਵੀ ਬੁਲੰਦੀਆਂ ਉੱਤੇ ਲੈ ਕੇ ਜਾਵੋ।
JALANDHAR RURAL POLICE :ਜਲੰਧਰ ਦਿਹਾਤੀ ਪੁਲਿਸ ਵਲੋਂ ਦੋ ਨਸ਼ਾ ਤਸਕਰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ*
ਜਲੰਧਰ, 5 ਫਰਵਰੀ :ਨਸ਼ਾ ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ...