• Latest
  • Trending
ਬਾਦਲ ਪਰਿਵਾਰ ਦਾ ਨਾਮ ਇਤਿਹਾਸ ਦੇ ਕਾਲੇ ਪੰਨਿਆਂ ‘ਤੇ ਦਰਜ ਹੋਵੇਗਾ : ਨਵਜੋਤ ਸਿੰਘ ਸਿੱਧੂ

ਬਾਦਲ ਪਰਿਵਾਰ ਦਾ ਨਾਮ ਇਤਿਹਾਸ ਦੇ ਕਾਲੇ ਪੰਨਿਆਂ ‘ਤੇ ਦਰਜ ਹੋਵੇਗਾ : ਨਵਜੋਤ ਸਿੰਘ ਸਿੱਧੂ

8 years ago
PUNJAB :  ਪੋਲਿੰਗ ਡਿਊਟੀ ਸਟਾਫ਼ ਲਈ 15 ਦਸੰਬਰ ਦੀ ਛੁੱਟੀ ਦਾ ਐਲਾਨ

PUNJAB :  ਪੋਲਿੰਗ ਡਿਊਟੀ ਸਟਾਫ਼ ਲਈ 15 ਦਸੰਬਰ ਦੀ ਛੁੱਟੀ ਦਾ ਐਲਾਨ

34 minutes ago
India Vs South Africa : ਭਾਰਤ ਨੇ 7 ਵਿਕਟਾਂ ਨਾਲ ਜਿੱਤਿਆ ਤੀਜਾ ਟੀ-20

India Vs South Africa : ਭਾਰਤ ਨੇ 7 ਵਿਕਟਾਂ ਨਾਲ ਜਿੱਤਿਆ ਤੀਜਾ ਟੀ-20

45 minutes ago
ਬਹੁਮੰਤਵੀ ਸਿਹਤ ਕਰਮਚਾਰੀ ਐਸੋਸੀਏਸ਼ਨ PUNJAB ਵੱਲੋਂ ਸਰਕਾਰ ਨੂੰ ਅਲਟੀਮੇਟਮ

ਬਹੁਮੰਤਵੀ ਸਿਹਤ ਕਰਮਚਾਰੀ ਐਸੋਸੀਏਸ਼ਨ PUNJAB ਵੱਲੋਂ ਸਰਕਾਰ ਨੂੰ ਅਲਟੀਮੇਟਮ

2 hours ago
IND Vs SA : ਦੱਖਣੀ ਅਫਰੀਕਾ ਦੀ ਟੀਮ ਹੋਈ ਆਲ ਆਊਟ

IND Vs SA : ਦੱਖਣੀ ਅਫਰੀਕਾ ਦੀ ਟੀਮ ਹੋਈ ਆਲ ਆਊਟ

2 hours ago
Barnala ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ

Barnala ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ

2 hours ago
India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤੀਜਾ ਟੀ-20 ਜਾਰੀ

India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤੀਜਾ ਟੀ-20 ਜਾਰੀ

3 hours ago
Australia Bondi beach ਫਾਇਰਿੰਗ ‘ਚ 11 ਦੀ ਮੌਤ: ਭਾਰਤ, ਫਰਾਂਸ- ਬ੍ਰਿਟੇਨ ਸਮੇਤ ਕਈ ਦੇਸ਼ਾਂ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

Australia Bondi beach ਫਾਇਰਿੰਗ ‘ਚ 11 ਦੀ ਮੌਤ: ਭਾਰਤ, ਫਰਾਂਸ- ਬ੍ਰਿਟੇਨ ਸਮੇਤ ਕਈ ਦੇਸ਼ਾਂ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

3 hours ago
Punjab: ਚੋਣ ਡਿਊਟੀ ਲਈ ਜਾਂਦੇ ਜੋੜੇ ਦੀ ਮੌਤ ’ਤੇ ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ

Punjab: ਚੋਣ ਡਿਊਟੀ ਲਈ ਜਾਂਦੇ ਜੋੜੇ ਦੀ ਮੌਤ ’ਤੇ ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
IND Vs SA ਤੀਜਾ T20I ਮੈਚ; ਭਾਰਤ ਨੇ ਜਿੱਤਿਆ ਟਾਸ

IND Vs SA ਤੀਜਾ T20I ਮੈਚ; ਭਾਰਤ ਨੇ ਜਿੱਤਿਆ ਟਾਸ

4 hours ago
Nitin Nabin BJP: ਜਾਣੋ ਕੌਣ ਹਨ ਨਿਤਿਨ ਨਬੀਨ, ਜਿਸ ਨੂੰ ਭਾਜਪਾ ਨੇ ਸੌਪੀ ਵੱਡੀ ਜ਼ਿਮੇਵਾਰੀ

Nitin Nabin BJP: ਜਾਣੋ ਕੌਣ ਹਨ ਨਿਤਿਨ ਨਬੀਨ, ਜਿਸ ਨੂੰ ਭਾਜਪਾ ਨੇ ਸੌਪੀ ਵੱਡੀ ਜ਼ਿਮੇਵਾਰੀ

5 hours ago
U19 Asia Cup : ਅੰਡਰ-19 ਏਸ਼ੀਆ ਕੱਪ ਵਿੱਚ ਭਾਰਤ ਦੀ ਸ਼ਾਨਦਾਰ ਜਿੱਤ; ਪਾਕਿਸਤਾਨ ਨੂੰ 90 ਦੌੜਾਂ ਨਾਲ ਹਰਾਇਆ

U19 Asia Cup : ਅੰਡਰ-19 ਏਸ਼ੀਆ ਕੱਪ ਵਿੱਚ ਭਾਰਤ ਦੀ ਸ਼ਾਨਦਾਰ ਜਿੱਤ; ਪਾਕਿਸਤਾਨ ਨੂੰ 90 ਦੌੜਾਂ ਨਾਲ ਹਰਾਇਆ

5 hours ago
Hindi News
English News
Sunday, December 14, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਬਾਦਲ ਪਰਿਵਾਰ ਦਾ ਨਾਮ ਇਤਿਹਾਸ ਦੇ ਕਾਲੇ ਪੰਨਿਆਂ ‘ਤੇ ਦਰਜ ਹੋਵੇਗਾ : ਨਵਜੋਤ ਸਿੰਘ ਸਿੱਧੂ

September 6, 2017
in ਪੰਜਾਬ
ਬਾਦਲ ਪਰਿਵਾਰ ਦਾ ਨਾਮ ਇਤਿਹਾਸ ਦੇ ਕਾਲੇ ਪੰਨਿਆਂ ‘ਤੇ ਦਰਜ ਹੋਵੇਗਾ : ਨਵਜੋਤ ਸਿੰਘ ਸਿੱਧੂ

ਪਿੰਡ ਛਪਾਰ (ਲੁਧਿਆਣਾ), 6 ਸਤੰਬਰ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਬਾਦਲ ਪਰਿਵਾਰ ਨੇ ਪਿਛਲੇ ਸਮੇਂ ਦੌਰਾਨ ਪੰਜਾਬ ਅਤੇ ਇਥੋਂ ਦੇ ਲੋਕਾਂ ਨੂੰ ਬੁਰੀ ਤਰ੍ਹਾਂ ਨਾਲ ਆਰਥਿਕ ਤੌਰ ‘ਤੇ ਤੋੜ ਦਿੱਤਾ ਹੈ। ਜਿਸ ਕਾਰਨ ਇਸ ਪਰਿਵਾਰ ਦਾ ਨਾਮ ਇਤਿਹਾਸ ਦੇ ਕਾਲੇ ਪੰਨਿਆਂ ‘ਤੇ ਦਰਜ ਹੋਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੀ ਸਰਕਾਰ ਦੇ ਸਮੇਂ ਨੂੰ ਆਰਥਿਕ ਅੱਤਵਾਦ ਦੇ ਦੌਰ ਵਜੋਂ ਯਾਦ ਕੀਤਾ ਜਾਂਦਾ ਰਹੇਗਾ।
ਅੱਜ ਇਤਿਹਾਸਕ ਪਿੰਡ ਛਪਾਰ ਦੇ ਮੇਲੇ ਦੌਰਾਨ ਭਰਵੀਂ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਪਿਛਲੀ ਸਰਕਾਰ ਨੇ ‘ਰਾਜ ਨਹੀਂ ਸੇਵਾ’ ਦਾ ਨਾਅਰਾ ਤਾਂ ਦਿੱਤਾ ਪਰ ਇਸ ਨਾਅਰੇ ਮੁਤਾਬਿਕ ਕੰਮ ਨਹੀਂ ਕੀਤੇ। ਬਾਦਲ ਪਰਿਵਾਰ ਨੇ ਪਿਛਲੇ 10 ਸਾਲਾਂ ਦੇ ਰਾਜ ਭਾਗ ਦੌਰਾਨ ਪੰਜਾਬ ਦੇ ਖ਼ਜ਼ਾਨੇ ਨੂੰ ਇਸ ਤਰ੍ਹਾਂ ਯੋਜਨਾਬੱਧ ਤਰੀਕੇ ਨਾਲ ਆਪਣੇ ਨਿੱਜੀ ਲਾਭ ਲਈ ਵਰਤਿਆ ਕਿ ਅੱਜ ਪੰਜਾਬ ਅਤੇ ਇਥੋਂ ਦੇ ਲੋਕ ਆਰਥਿਕ ਤੌਰ ‘ਤੇ ਪੂਰੀ ਤਰ੍ਹਾਂ ਟੁੱਟ ਚੁੱਕੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਬਾਦਲ ਪਰਿਵਾਰ ਨੇ ਪੰਜਾਬ ਦੇ ਸਾਰੇ ਕਾਰੋਬਾਰਾਂ ‘ਤੇ ਕਬਜ਼ਾ ਅਤੇ ਏਕਾਅਧਿਕਾਰ ਸਥਾਪਤ ਕਰਨ ਦੀ ਨੀਅਤ ਨਾਲ ਸੂਬੇ ਨੂੰ ਰੱਜ ਕੇ ਲੁੱਟਿਆ। ਜਿਸ ਕਾਰਨ ਬਾਦਲ ਪਰਿਵਾਰ ਅਤੇ ਇਨ੍ਹਾਂ ਦੇ ਰਿਸ਼ਤੇਦਾਰਾਂ ਦਾ ਨਾਮ ਇਤਿਹਾਸ ਦੇ ਪੰਨਿਆਂ ‘ਤੇ ਕਾਲੇ ਅੱਖ਼ਰਾਂ ਵਿੱਚ ਦਰਜ ਹੋਵੇਗਾ। ਜਦਕਿ ਪਿਛਲੇ 10 ਸਾਲਾਂ ਨੂੰ ਇਤਿਹਾਸ ਵਿੱਚ ਆਰਥਿਕ ਅੱਤਵਾਦ ਦੇ ਦੌਰ ਦੇ ਨਾਮ ਨਾਲ ਜਾਣਿਆ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਜਬਰ ਵਿਰੋਧੀ ਲਹਿਰ ਨੂੰ ਰਾਜਨੀਤਕ ਡਰਾਮਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਜੋ ਖੁਦ ਜ਼ਬਰ ਕਰਦੇ ਰਹੇ ਹੋਣ, ਉਹ ਲੋਕਾਂ ਵੱਲੋਂ ਚੁਣੀ ਗਈ ਸਰਕਾਰ ‘ਤੇ ਕਿਹੜੇ ਮੂੰਹ ਨਾਲ ਦੋਸ਼ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਲੀਭਾਂਤ ਜਾਣਦੇ ਹਨ ਕਿ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਹੀ ਬਰਗਾੜੀ ਕਾਂਡ, ਅਬੋਹਰ ਖੇਤਰ ਵਿੱਚ ਦਲਿਤ ਦੀ ਦਰਦਨਾਕ ਹੱਤਿਆ, ਮੋਗਾ ਬੱਸ ਕਾਂਡ ਅਤੇ ਹੋਰ ਕਾਂਡ ਹੋਏ। ਇਸ ਤੋਂ ਇਲਾਵਾ ਸਰਕਾਰ ਦੀ ਸ਼ਹਿ ‘ਤੇ ਚੱਲੇ ਨਸ਼ੇ ਦੇ ਦੌਰ ਨੇ ਕਈ ਨੌਜਵਾਨਾਂ ਦੀ ਜਾਨ ਲੈ ਲਈ, 7000 ਤੋਂ ਵਧੇਰੇ ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ। ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪਿੰਡ ਛਪਾਰ ਦੇ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ 10 ਸਾਲਾਂ ਦੇ ਕੁਸ਼ਾਸ਼ਨ ਦਾ ਨਤੀਜਾ ਇਹ ਹੈ ਕਿ ਅੱਜ ਪੰਜਾਬ 3.5 ਲੱਖ ਕਰੋੜ ਰੁਪਏ ਦੇ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਲੱਖਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਦਿੱਤਾ ਜਾਵੇਗਾ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿਨ ਰਾਤ ਸਖ਼ਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿੱਥੇ ਅਕਾਲੀ ਭਾਜਪਾ ਗਠਜੋੜ ਨੂੰ 10 ਸਾਲ ਦਾ ਸਮਾਂ ਦਿੱਤਾ, ਉਥੇ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਕੁਝ ਹੋਰ ਸਮਾਂ ਦੇਣ ਤਾਂ ਜੋ ਪੰਜਾਬ ਨੂੰ ਆਰਥਿਕ ਤੌਰ ‘ਤੇ ਪੈਰ੍ਹਾਂ ਸਿਰ ਕਰਕੇ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਸ਼ੁਰੂ ਕਰਵਾਇਆ ਜਾ ਸਕੇ। ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀ ਭਾਜਪਾ ਗਠਜੋੜ ਨੇ ਲੋਕਾਂ ਦੇ ਪੈਸੇ ਦੀ ਰੱਜ ਕੇ ਦੁਰਵਰਤੋਂ ਕੀਤੀ। ਨਤੀਜਾ ਇਹ ਹੋਇਆ ਕਿ ਕਾਂਗਰਸ ਪਾਰਟੀ ਵੱਲੋਂ ਸੂਬੇ ਦੀ ਵਾਗਡੋਰ ਸੰਭਾਲਣ ਮੌਕੇ ਪੰਜਾਬ ਗੰਭੀਰ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਸੀ।
ਜੰਗਲਾਤ ਮੰਤਰੀ ਸ੍ਰ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਨੂੰ ਅਕਾਲੀ ਭਾਜਪਾ ਗਠਜੋੜ ਸਰਕਾਰ ਦੇ ਚੁੰਗਲ ਵਿੱਚੋਂ ਕੱਢਣ ਲਈ ਪੰਜਾਬ ਦੇ ਲੋਕਾਂ ਖਾਸ ਕਰਕੇ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਬਹੁਤ ਮਿਹਨਤ ਕੀਤੀ ਹੈ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਪੰਜਾਬ ਵਿੱਚੋਂ ਅਕਾਲੀ ਭਾਜਪਾ ਗਠਜੋੜ ਦਾ ਹੁਣ ਪੂਰੀ ਤਰ੍ਹਾਂ ਬੋਰੀਆ ਬਿਸਤਰਾ ਗੋਲ ਹੋ ਚੁੱਕਾ ਹੈ। ਸੂਬੇ ਦੇ ਲੋਕ ਹੁਣ ਮੁੜ ਉਸ ਪੁਰਾਣੇ ਦੌਰ ਵਿੱਚ ਜਾਣਾ ਤਾਂ ਦੂਰ, ਉਸ ਦੌਰ ਬਾਰੇ ਸੋਚ ਵੀ ਨਹੀਂ ਸਕਦੇ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਦੇ ਇੱਕ-ਇੱਕ ਵੋਟ ਦਾ ਮੁੱਲ ਮੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਬਾਰੇ ਅਕਾਲੀ ਭਾਜਪਾ ਗਠਜੋੜ ਵੱਲੋਂ ਕਿਸਾਨਾਂ ਨੂੰ ਜਾਣ ਬੁੱਝ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ ਪਰ ਸੱਚਾਈ ਇਹ ਹੈ ਕਿ ਕਿਸਾਨਾਂ ਦਾ ਕਰਜ਼ਾ ਜਲਦ ਹੀ ਪੂਰੀ ਤਰ੍ਹਾਂ ਮੁਆਫ਼ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿਛਲੀ ਸਰਕਾਰ ਨੇ ਕਿਸਾਨੀ ਕਰਜ਼ੇ ਲਾਹੁਣ ਅਤੇ ਪੰਜਾਬ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਬਾਰੇ ਸੋਚਿਆ ਹੁੰਦਾ ਤਾਂ ਅੱਜ ਸੂਬੇ ਦਾ ਕਿਸਾਨ ਖੁਸ਼ਹਾਲ ਹੁੰਦਾ ਅਤੇ ਵਿਕਾਸ ਵਿੱਚ ਦੁੱਗਣਾ ਯੋਗਦਾਨ ਪਾ ਰਿਹਾ ਹੁੰਦਾ। ਸਮਾਗਮ ਨੂੰ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਕੰਮਾਂ ਦਾ ਵੇਰਵਾ ਪੇਸ਼ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਆਸ਼ਾਵਾਂ ਅਤੇ ਸਧਰਾਂ ਪੂਰੀਆਂ ਹੁੰਦੀਆਂ ਦੇਖਣ ਲਈ ਸਰਕਾਰ ਨੂੰ ਥੋੜਾ ਜਿਹਾ ਸਮਾਂ ਜ਼ਰੂਰ ਦੇਣ। ਉਨ੍ਹਾਂ ਭਾਰੀ ਇਕੱਠ ਲਈ ਲੋਕਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਸ੍ਰ. ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਸ੍ਰ. ਅਮਰੀਕ ਸਿੰਘ ਢਿੱਲੋਂ, ਵਿਧਾਇਕ ਸ੍ਰੀ ਸੰਜੇ ਤਲਵਾੜ, ਵਿਧਾਇਕ ਸ੍ਰ. ਲਖ਼ਬੀਰ ਸਿੰਘ ਲੱਖਾ, ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ, ਸਾਬਕਾ ਮੰਤਰੀ ਸ੍ਰ. ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਸ੍ਰ. ਗੁਰਦੀਪ ਸਿੰਘ ਭੈਣੀ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਸ੍ਰ. ਅਮਰਜੀਤ ਸਿੰਘ ਟਿੱਕਾ, ਸ੍ਰ. ਮੇਜਰ ਸਿੰਘ ਭੈਣੀ, ਸ੍ਰ. ਜੱਸੀ ਖੰਗੂੜਾ, ਸ੍ਰ. ਆਨੰਦ ਸਰੂਪ ਮੋਹੀ, ਸ੍ਰ. ਪਰਮਜੀਤ ਸਿੰਘ ਘਵੱਦੀ, ਸ੍ਰ. ਭੁਪਿੰਦਰ ਸਿੰਘ ਸਿੱਧੂ, ਸ੍ਰੀਮਤੀ ਸਤਵਿੰਦਰ ਕੌਰ ਬਿੱਟੀ, ਜ਼ਿਲ੍ਹਾ ਪ੍ਰਧਾਨ ਸ੍ਰ. ਗੁਰਦੇਵ ਸਿੰਘ ਲਾਪਰਾਂ, ਡਾ. ਅਮਰ ਸਿੰਘ, ਸ੍ਰ. ਗੁਰਦੀਪ ਸਿੰਘ ਸਰਪੰਚ ਤੇ ਸ੍ਰ. ਹਰਜਿੰਦਰ ਸਿੰਘ ਢੀਂਡਸਾ (ਸਹਾਇਕ ਰਵਨੀਤ ਸਿੰਘ ਬਿੱਟੂ) ਤੋਂ ਇਲਾਵਾ ਕਈ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਹੁਮੰਤਵੀ ਸਿਹਤ ਕਰਮਚਾਰੀ ਐਸੋਸੀਏਸ਼ਨ PUNJAB ਵੱਲੋਂ ਸਰਕਾਰ ਨੂੰ ਅਲਟੀਮੇਟਮ

ਬਹੁਮੰਤਵੀ ਸਿਹਤ ਕਰਮਚਾਰੀ ਐਸੋਸੀਏਸ਼ਨ PUNJAB ਵੱਲੋਂ ਸਰਕਾਰ ਨੂੰ ਅਲਟੀਮੇਟਮ

by Ankit
December 14, 2025
0

ਬਹੁਮੰਤਵੀ ਸਿਹਤ ਕਰਮਚਾਰੀ ਐਸੋਸੀਏਸ਼ਨ PUNJAB ਵੱਲੋਂ ਸਰਕਾਰ ਨੂੰ ਅਲਟੀਮੇਟਮ “ਜੇਕਰ 15 ਦਿਸੰਬਰ ਤੱਕ ਕੋਈ ਸੁਣਵਾਈ ਨਾ ਹੋਈ ਤਾਂ ਐਸੋਸੀਏਸ਼ਨ ਮਰਨ...

Barnala ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ

Barnala ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ

by Jaspreet Kaur
December 14, 2025
0

Barnala ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ - ਹੁਣ ਇਸ ਦਿਨ ਹੋਵੇਗੀ...

Punjab: ਚੋਣ ਡਿਊਟੀ ਲਈ ਜਾਂਦੇ ਜੋੜੇ ਦੀ ਮੌਤ ’ਤੇ ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ

Punjab: ਚੋਣ ਡਿਊਟੀ ਲਈ ਜਾਂਦੇ ਜੋੜੇ ਦੀ ਮੌਤ ’ਤੇ ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ

by Jaspreet Kaur
December 14, 2025
0

Punjab ਚੋਣ ਡਿਊਟੀ ਲਈ ਜਾਂਦੇ ਜੋੜੇ ਦੀ ਮੌਤ ’ਤੇ ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ - ਮ੍ਰਿਤਕਾਂ ਦੇ ਬੱਚਿਆਂ ਲਈ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
December 14, 2025
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਦਸੰਬਰ 2025 (ਵਿਸ਼ਵ ਵਾਰਤਾ) - ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 14 December 2025 | Ang 533 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 14 December 2025 | Ang 533 I ਅੱਜ ਦਾ ਹੁਕਮਨਾਮਾ

December 14, 2025

ਬਦਲੀਆਂ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Punjab Promotion: ਹਾਈਕੋਰਟ ਨੇ 76 ਵਕੀਲਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

Transfer Orders: ਦੀਵਾਲੀ ‘ਤੇ ਪੰਜਾਬ ਦੇ 13 ਜੱਜਾਂ ਦਾ ਤਬਾਦਲਾ: ਹਾਈਕੋਰਟ ਨੇ ਹੁਕਮ ਜਾਰੀ ਕੀਤਾ

Punjab Transfers: ਦੋ IAS ਅਫਸਰਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

PUNJAB :  ਪੋਲਿੰਗ ਡਿਊਟੀ ਸਟਾਫ਼ ਲਈ 15 ਦਸੰਬਰ ਦੀ ਛੁੱਟੀ ਦਾ ਐਲਾਨ

PUNJAB :  ਪੋਲਿੰਗ ਡਿਊਟੀ ਸਟਾਫ਼ ਲਈ 15 ਦਸੰਬਰ ਦੀ ਛੁੱਟੀ ਦਾ ਐਲਾਨ

by Navjot
December 14, 2025
0

ਚੰਡੀਗੜ੍ਹ 14 ਦਸੰਬਰ(ਵਿਸ਼ਵ ਵਾਰਤਾ) PUNJAB :  ਚੋਣ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 