ਪਟਨਾ, 17 ਅਗਸਤ: ਬਿਹਾਰ ਵਿਚ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਇਥੇ ਕਈ ਜ਼ਿਲ੍ਹੇ ਪਾਣੀ ਵਿਚ ਡੁੱਬ ਗਏ ਹਨ। ਇਸ ਦੌਰਾਨ ਪਾਣੀ ਵਿਚ ਫਸੇ ਲੋਕਾਂ ਸੁਰੱਖਿਅਤ ਬਚਾਉਣ ਲਈ ਸੈਨਾ ਦੀ ਮਦਦ ਲਈ ਜਾ ਰਹੀ ਹੈ। ਇਸ ਦੌਰਾਨ ਲੋਕਾਂ ਨੇ ਸਾਰੀ ਰਾਤ ਬਹੁਤ ਹੀ ਮੁਸ਼ਕਿਲ ਹਾਲਾਤਾਂ ਵਿਚ ਗੁਜਾਰੀ। ਅੱਜ ਸੈਨਾ ਨੇ ਹੜ੍ਹ ਵਿਚ ਫਸੇ ਲੋਕਾਂ ਨੂੰ ਸੁਰੱਖਿਅਤ ਬਚਾਇਆ ਅਤੇ ਪ੍ਰਸ਼ਾਸਨ ਵਲੋਂ ਪੀੜਤਾਂ ਲਈ ਖਾਣੇ ਦਾ ਪ੍ਰਬੰਧ ਕੀਤਾ ਗਿਆ।
ਦੱਸਣਯੋਗ ਹੈ ਕਿ ਹੜ੍ਹ ਕਾਰਨ ਬਿਹਾਰ ਦੇ 14 ਜ਼ਿਲ੍ਹੇ ਪ੍ਰਭਾਵਿਤ ਹੋਏ ਹਨ, ਜਿਸ ਕਾਰਨ 90 ਲੱਖ ਲੋਕ ਪ੍ਰਭਾਵਿਤ ਹੋਏ।