ਚੰਡੀਗੜ, 4 ਸਤੰਬਰ : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ।
ਸ. ਬੀਰਮੀ ਨੇ ਆਪਣਾ ਅਸਤੀਫਾ ਬੀਤੇ ਦਿਨੀਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਬੇਅਦਬੀ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ‘ਤੇ ਲਾਏ ਦੋਸ਼ਾਂ ਤੋਂ ਬਾਅਦ ਦਿੱਤਾ ਹੈ।