ਚੰਡੀਗੜ੍ਹ, 17 ਮਾਰਚ (ਵਿਸ਼ਵ ਵਾਰਤਾ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਮਾਮਲੇ ਵਿਚ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਅੱਜ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ| ਚੰਡੀਗੜ੍ਹ ਦੀ ਵਿਸ਼ੇਸ਼ ਅਦਾਲਤ ਨੇ ਬੁੜੈਲ ਜੇਲ੍ਹ ਵਿਚ ਜਗਤਾਰ ਤਾਰਾ ਨੂੰ ਸਜ਼ਾ ਸੁਣਾਉਂਦਿਆਂ ਕਿਹਾ ਕਿ ਮੌਤ ਤੱਕ ਉਸ ਨੂੰ ਜੇਲ੍ਹ ਵਿਚ ਰਹਿਣਾ ਪਵੇਗਾ|
ਇਸ ਦੌਰਾਨ ਬੁੜੈਲ ਜੇਲ੍ਹ ਦੇ ਬਾਹਰ ਸਵੇਰ ਤੋਂ ਹੀ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ|
ਵਰਣਨਯੋਗ ਹੈ ਕਿ 31 ਅਗਸਤ 1995 ਨੂੰ ਚੰਡੀਗੜ੍ਹ ਵਿਖੇ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਬੰਬ ਧਮਾਕੇ ਵਿਚ ਬੇਅੰਤ ਸਿੰਘ ਦੀ ਹੱਤਿਆ ਕੀਤੀ ਗਈ ਸੀ| ਇਸ ਧਮਾਕੇ ਵਿਚ 17 ਵਿਅਕਤੀ ਮਾਰੇ ਗਏ ਸਨ| ਕਾਂਸਟੇਬਲ ਦਿਲਾਵਰ ਸਿੰਘ ਨੇ ਮਨੁੱਖੀ ਬੰਬ ਬਣ ਕੇ ਇਸ ਹਮਲੇ ਨੂੰ ਅੰਜਾਮ ਦਿੱਤਾ ਸੀ| ਦਿਲਾਵਰ ਸਿੰਘ ਦੇ ਸਾਥੀ ਜਗਤਾਰ ਤਾਰਾ ਨੇ ਆਪ ਮੰਨਿਆ ਕਿ ਉਸ ਨੇ ਬੇਅੰਤ ਸਿੰਘ ਦਾ ਕਤਲ ਕੀਤਾ ਹੈ ਅਤੇ ਉਸ ਨੂੰ ਇਸ ਦਾ ਕੋਈ ਪਛਤਾਵਾ ਨਹੀਂ ਹੈ|
’ਯੁੱਧ ਨਸ਼ਿਆਂ ਵਿਰੁੱਧ’ ਦਾ 50ਵਾਂ ਦਿਨ: PUNJAB ਨੂੰ ਨਸ਼ਾ-ਮੁਕਤ ਬਣਾਉਣ ਲਈ AAP ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ
’ਯੁੱਧ ਨਸ਼ਿਆਂ ਵਿਰੁੱਧ’ ਦਾ 50ਵਾਂ ਦਿਨ: PUNJAB ਨੂੰ ਨਸ਼ਾ-ਮੁਕਤ ਬਣਾਉਣ ਲਈ AAP ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ ਪੰਜਾਬ ਪੁਲਿਸ...