ਬੇਕਾਬੂ ਹੋ ਕੇ ਬੱਸ ਖਾਈ ‘ਚ ਡਿੱਗੀ, 33 ਦੀ ਮੌਤ

0
86

ਬੇਕਾਬੂ ਹੋ ਕੇ ਬੱਸ ਖਾਈ ‘ਚ ਡਿੱਗੀ, 33 ਦੀ ਮੌਤ

ਚੰਡੀਗੜ੍ਹ,15ਨਵੰਬਰ(ਵਿਸ਼ਵ ਵਾਰਤਾ) ਜੰਮੂ ਡਿਵੀਜ਼ਨ ਦੇ ਡੋਡਾ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜ਼ਿਲ੍ਹੇ ਦੇ ਅੱਸਰ ਵਿੱਚ ਇੱਕ ਬੱਸ ਬੇਕਾਬੂ ਹੋ ਕੇ 300 ਫੁੱਟ ਡੂੰਘੀ ਖਾਈ ਵਿੱਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ 33 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਕੁਝ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਬੱਸ ਕਿਸ਼ਤਵਾੜ ਤੋਂ ਜੰਮੂ ਵੱਲ ਜਾ ਰਹੀ ਸੀ।

ਹਾਦਸੇ ਦਾ ਪਤਾ ਲੱਗਦਿਆਂ ਹੀ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਜ਼ਖ਼ਮੀਆਂ ਨੂੰ ਇਲਾਜ ਲਈ ਜੀਐਮਸੀ ਡੋਡਾ ਲਿਜਾਇਆ ਗਿਆ ਹੈ। ਇਨ੍ਹਾਂ ‘ਚੋਂ ਕੁਝ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ।, ਅਜਿਹੇ ‘ਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।