ਬ੍ਰੇਕਿੰਗ ਨਿਊਜ਼- ਲੋਕ ਸਭਾ ਚੋਣਾਂ ਲੜਨਗੇ ਅੰਮ੍ਰਿਤਪਾਲ ਸਿੰਘ
ਅੰਮ੍ਰਿਤਪਾਲ ਦੀ ਮਾਤਾ ਨੇ ਕੀਤਾ ਐਲਾਨ
ਪੜ੍ਹੋ, ਕਿੱਥੋ ਲੜਨਗੇ ਚੋਣ
ਚੰਡੀਗੜ੍ਹ, 26ਅਪ੍ਰੈਲ(ਵਿਸ਼ਵ ਵਾਰਤਾ) ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਜੋ ਕਿ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਦੀ ਮਾਤਾ ਬਲਵਿੰਦਰ ਕੌਰ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣਾਂ ਲੜਨਗੇ।
ਉਹਨਾਂ ਦੀ ਮਾਤਾ ਨੇ ਦੱਸਿਆ ਕਿ ਅੰਮ੍ਰਿਤਪਾਲ ਆਜ਼ਾਦ ਉਮੀਦਵਾਰ ਵਜੋਂ ਖਡੂਰ ਸਾਹਿਬ ਤੋਂ ਚੋਣ ਲੜਨਗੇ।