ਚੰਡੀਗੜ, 22 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਭਗਤ ਕਬੀਰ ਜੈਯੰਤੀ ਦੀ ਛੁੱਟੀ 28 ਜੂਨ, 2018 ਨੂੰ ਰਾਖਵੀਂ ਛੁੱਟੀ ਵੱਜੋਂ ਪਹਿਲਾਂ ਹੀ ਐਲਾਨੀ ਜਾ ਚੁੱਕੀ ਹੈ। ਇਸ ਸਬੰਧੀ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਗਤ ਭਾਈਚਾਰੇ ਵੱਲੋਂ ਕੁਝ ਥਾਂਈ ਰੋਸ ਪ੍ਰਗਟ ਕੀਤੇ ਜਾ ਰਹੇ ਹਨ ਕਿ ਭਗਤ ਕਬੀਰ ਦੀ ਛੁੱਟੀ ਰੱਦ ਕਰ ਦਿੱਤੀ ਗਈ ਹੈ।
ਉਨਾਂ ਕਿਹਾ ਕਿ ਸਾਲ 2018 ਵਿਚ 36 ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਜਿਨਾਂ ‘ਚੋਂ ਪੰਜਾਬ ਸਰਕਾਰ ਦੇ ਮੁਲਾਜ਼ਮ 5 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ ਜਦਕਿ ਇਸ ਤੋਂ ਪਹਿਲਾਂ 2 ਰਾਖਵੀਆਂ ਛੁੱਟੀਆਂ ਲੈਣ ਦੀ ਸਹੂਲਤ ਸੀ।
Punjab ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ
Punjab ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ):-...