ਮਾਨਸਾ, 2 ਫਰਵਰੀ (ਵਿਸ਼ਵ ਵਾਰਤਾ) : ਮੈਂਬਰ ਪਾਰਲੀਮੈਂਟ ਭਗਵੰਤ ਮਾਨ ਭਲਕੇ 3 ਫਰਵਰੀ ਨੂੰ ਬੁਢਲਾਡਾ ਪਹੁੰਚ ਰਹੇ ਹਨ, ਜਿਥੇ ਉਹ ਆਮ ਆਦਮੀ ਪਾਰਟੀ ਵੱਲੋਂ ਕੀਤੀਆਂ ਜਾਣ ਵਾਲੀਆਂ ਰੈਲੀਆਂ ਨੂੰ ਸੰਬੋਧਨ ਕਰਨਗੇ| ਇਹ ਗੱਲ ਹਲਕਾ ਵਿਧਾਇਕ ਬੁੱਧ ਰਾਮ ਨੇ ਦੱਸੀ|
ਇਸ ਤੋਂ ਇਲਾਵਾ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਹਲਕਾ ਬੁਢਲਾਡਾ ਦੇ ਸ਼ਹਿਰਾਂ ਅਤੇ ਪਿੰਡਾਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਵਿਧਾਨ ਸਭਾ ਸੈਸ਼ਨ ਵਿਚ ਉਠਾਇਆ ਜਾਵੇਗਾ| ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਸੀਵਰੇਜ ਪਾਉਣ ਦੀ ਢਿੱਲੀ ਪ੍ਰੀਕਿਰਿਆ ਕਾਰਨ ਲੋਕਾਂ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ| ਉਨ੍ਹਾਂ ਕਿਹਾ ਕਿ ਸਬੰਧਤ ਮੁੱਦਿਆਂ ਨੂੰ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਗਿਆ ਹੈ|
Latest News: ਮਰਹੂਮ ਸਾਹਿਬ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ
Latest News: ਮਰਹੂਮ ਸਾਹਿਬ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ ਚੰਡੀਗੜ੍ਹ, 17 ਅਪ੍ਰੈਲ (ਵਿਸ਼ਵ...