ਭਜਨ ਲਾਲ ਸ਼ਰਮਾ ਹੋਣਗੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ
ਚੰਡੀਗੜ੍ਹ, 12ਦਸੰਬਰ(ਵਿਸ਼ਵ ਵਾਰਤਾ)- ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸਾਂਗਾਨੇਰ ਤੋਂ ਵਿਧਾਇਕ ਭਜਨਲਾਲ ਸ਼ਰਮਾ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਸੂਬਾ ਦਫ਼ਤਰ ਵਿੱਚ ਹੋਈ ਵਿਧਾਇਕ ਦਲ ਦੀ ਮੀਟਿੰਗ ਵਿੱਚ ਭਾਜਪਾ ਹਾਈਕਮਾਂਡ ਵੱਲੋਂ ਤੈਅ ਕੀਤੇ ਗਏ ਨਾਂ ਦਾ ਐਲਾਨ ਕੀਤਾ ਗਿਆ ਅਤੇ ਸਾਰਿਆਂ ਨੇ ਉਸ ਨਾਂ ’ਤੇ ਸਹਿਮਤੀ ਜਤਾਈ। ਭਜਨ ਲਾਲ ਸ਼ਰਮਾ ਮੂਲ ਰੂਪ ਤੋਂ ਭਰਤਪੁਰ ਦੇ ਰਹਿਣ ਵਾਲੇ ਹਨ। ਇਸ ਸਮੇਂ ਉਹ ਸੂਬਾ ਜਨਰਲ ਸਕੱਤਰ ਦਾ ਅਹੁਦਾ ਵੀ ਸੰਭਾਲ ਰਹੇ ਸਨ। ਇਸ ਦੇ ਨਾਲ ਹੀ ਦੀਆ ਕੁਮਾਰੀ ਅਤੇ ਪ੍ਰੇਮਚੰਦ ਬੈਰਵਾ ਉਪ ਮੁੱਖ ਮੰਤਰੀ ਹੋਣਗੇ। ਜਦੋਂ ਕਿ ਵਾਸੁਦੇਵ ਦੇਵਨਾਨੀ ਵਿਧਾਨ ਸਭਾ ਦੇ ਸਪੀਕਰ ਹੋਣਗੇ।