ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਨੇ ਦੇਸ਼-ਵਿਦੇਸ਼ ਵਿਚ ਵਸਦੇ ਪੰਜਾਬੀ ਭਾਈਚਾਰੇ ਨੂੰ ਦੀਵਾਲੀ ਅਤੇ ਬੰਦੀਛੋੜ ਦਿਵਸ ਮੌਕੇ ਵਧਾਈ ਦਿੱਤੀ ਹੈ| ਉਨ੍ਹਾਂ ਕਾਮਨਾ ਕੀਤੀ ਕਿ ਇਹ ਤਿਉਹਾਰ ਸਭ ਲਈ ਖੁਸ਼ੀਆਂ ਲੈ ਕੇ ਆਵੇ ਅਤੇ ਸੂਬੇ ਵਿਚ ਅਮਨ ਤੇ ਸ਼ਾਂਤੀ ਕਾਇਮ ਰਹੇ|
ਇਸੇ ਤਰ੍ਹਾਂ ਸ. ਭਰਤਇੰਦਰ ਸਿੰਘ ਚਹਿਲ ਨੇ ਬੰਦੀਛੋੜ ਦਿਵਸ ‘ਤੇ ਸਿੱਖ ਸੰਗਤ ਨੂੰ ਵਧਾਈ ਦਿੱਤੀ ਹੈ| ਇਹ ਦਿਵਸ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਤੋਂ ਮੁਕਤ ਹੋਣ ਦੇ ਸਬੰਧ ਵਿਚ ਮਨਾਇਆ ਜਾਂਦਾ ਹੈ| ਇਸ ਦਿਨ ਉਨ੍ਹਾਂ ਨੇ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਇਆ ਸੀ|
Judicial Department Promotions-ਹਾਈਕੋਰਟ ਵੱਲੋਂ ਵੱਡੇ ਪੱਧਰ ਤੇ ਕੀਤੇ ਤਬਾਦਲੇ -ਪੜੋ ਕਿੰਨੇ ਜੱਜਾਂ ਨੂੰ ਦਿੱਤੀਆਂ ਤਰੱਕੀਆਂ ਨਾਲ ਹੀ ਨਿਯੁਕਤੀਆਂ
ਚੰਡੀਗੜ੍ਹ 19 ਮਾਰਚ (ਵਿਸ਼ਵ ਵਾਰਤਾ )ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ 26 ਜੱਜਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ ।