•ਕਰੋਨਾ ਵਾਇਰਸ ਪੀੜਤਾਂ ਨੂੰ ਅਲਹਿਦਗੀ ‘ਚ ਰੱਖਣ ਲਈ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਕੀਤੀਆਂ ਤਿਆਰ, ਲੋੜਵੰਦਾਂ ਲਈ ਲੰਗਰ ਦਾ ਕੀਤਾ ਪ੍ਰਬੰਧ
ਅੰਮ੍ਰਿਤਸਰ, 24 ਮਾਰਚ( ਵਿਸ਼ਵ ਵਾਰਤਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਪਿਛਲੇ ਦਿਨਾਂ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ, ਬਿਹਾਰ ਵਿਖੇ ਦਰਸ਼ਨਾਂ ਲਈ ਗਏ ਪੰਜਾਬ ਦੇ ਯਾਤਰੂਆਂ ਨੂੰ ਸੁਰੱਖਿਅਤ ਘਰੋ-ਘਰੀ ਪਹੁੰਚਾਉਣ ਦੇ ਪ੍ਰਬੰਧ ਕਰਨ। ਇਸ ਦੇ ਨਾਲ ਉਨ੍ਹਾਂ ਯਾਤਰੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਅਜੇ ਕੁਝ ਸਮਾਂ ਉਥੇ ਹੀ ਟਿਕੇ ਰਹਿਣ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਤਰ੍ਹਾਂ ਉਨ੍ਹਾਂ ਦੇ ਨਾਲ ਹੈ।
ਸ਼੍ਰੋਮਣੀ ਕਮੇਟੀ ਦੇ ਪਬਲੀਸਿਟੀ ਵਿਭਾਗ ਵਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਅਨੁਸਾਰ ਭਾਈ ਲੌਂਗੋਵਾਲ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖੇ ਪੱਤਰ ਵਿਚ ਕਰੋਨਾ ਵਾਇਰਸ ਕਾਰਨ ਦੇਸ਼ ਵਿਆਪੀ ਕਰਫਿਊ ਦੇ ਹਾਲਾਤਾਂ ਦੌਰਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜਾਬ ਦੇ ਯਾਤਰੂਆਂ ਨੂੰ ਸੁਰੱਖਿਅਤ ਘਰ ਵਾਪਸੀ ਦੇ ਪ੍ਰਬੰਧ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਕਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ ਦਾ ਟਾਕਰਾ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਸਰਕਾਰ ਨੂੰ ਹਰੇਕ ਪ੍ਰਕਾਰ ਦਾ ਸਹਿਯੋਗ ਕਰਨ ਦਾ ਵੀ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਿਆਂ ਦੀਆਂ ਆਧੁਨਿਕ ਸਰਾਵਾਂ ਨੂੰ ਕਰੋਨਾ ਵਾਇਰਸ ਦੇ ਪੀੜਤ ਅਲਹਿਦਗੀ ਵਿਚ ਰੱਖਣ ਲਈ ਵਰਤਣ ਵਾਸਤੇ ਪੰਜਾਬ ਦੇ ਸਿਹਤ ਵਿਭਾਗ ਨੂੰ ਪੇਸ਼ਕਸ਼ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਿਆਂ ਦੀਆਂ ਸਰਾਵਾਂ ਕਰੋਨਾ ਪੀੜਤਾਂ ਨੂੰ ਵੱਖਰਾ ਰੱਖਣ ਲਈ ਤਿਆਰ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਸਾਰੇ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਸੈਨੇਟਾਈਜ਼ਰ, ਮਾਸਿਕ ਹਰ ਵੇਲੇ ਉਪਲਬਧ ਕਰਵਾਉਣ ਅਤੇ ਲੰਗਰ ਦੀ ਵਿਵਸਥਾ ਨੂੰ ਕਰੋਨਾ ਵਾਇਰਸ ਦੇ ਸੰਕਟ ਦੌਰਾਨ ਪੈਦਾ ਹੋਏ ਹਾਲਾਤਾਂ ਵਿਚ ਲੋੜਵੰਦਾਂ ਲਈ ਯਕੀਨੀ ਬਣਾਉਣ ਦੀਆਂ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਰਫਿਊ ਵਾਲੇ ਹਾਲਾਤਾਂ ‘ਚ ਲੋੜਵੰਦ ਲੋਕਾਂ ਨੂੰ ਪੈਕੇਡ ਲੰਗਰ ਪਹੁੰਚਾਉਣ ਦੇ ਵੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਮੇਤ ਵੱਖ-ਵੱਖ ਥਾਵਾਂ ‘ਤੇ ਲੰਗਰ ਲਈ ਵਿਸ਼ੇਸ਼ ਗੱਡੀਆਂ ਵੀ ਲਗਾਈਆਂ ਗਈਆਂ ਹਨ। ਭਾਈ ਲੌਂਗੋਵਾਲ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਵਿਚ ਯਕੀਨ ਦੁਆਇਆ ਹੈ ਕਿ ਮਨੁੱਖਤਾ ਨੂੰ ਦਰਪੇਸ਼ ਬਿਪਤਾ ਦੀ ਘੜੀ ਵਿਚ ‘ਗੁਰੂ ਦੀ ਗੋਲਕ ਨੂੰ ਗਰੀਬਾਂ, ਲੋੜਵੰਦਾਂ ਲਈ ਮੁਹੱਈਆ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਕਿਸੇ ਪੱਖੋਂ ਪਿੱਛੇ ਨਹੀਂ ਰਹੇਗੀ।
PUNJAB : ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡਾ ਅੱਪਡੇਟ
PUNJAB : ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡਾ ਅੱਪਡੇਟ ਚੰਡੀਗੜ੍ਹ, 3ਦਸੰਬਰ(ਵਿਸ਼ਵ ਵਾਰਤਾ) ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ...