ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁੱਦੇ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਵੱਲੋਂ ਰਾਜਪਾਲ ਭਵਨ ਦੇ ਬਾਹਰ ਪ੍ਰਦਰਸ਼ਨ
ਚੰਡੀਗੜ੍ਹ,4 ਮਾਰਚ(ਵਿਸ਼ਵ ਵਾਰਤਾ)-ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁੱਦੇ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਵੱਲੋਂ ਰਾਜਪਾਲ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਉਹਨਾਂ ਵੱਲੋਂ ਰਾਜਪਾਲ ਨੂੰ ਇਸ ਮੁੱਦੇ ਤੇ ਮੰਗ ਪੱਤਰ ਸੌਂਪਣ ਦੀ ਕੋਸ਼ਿਸ਼ ਕੀਤੀ ਗਈ । ਹਾਲਾਂਕਿ ਇਸ ਦੌਰਾਨ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਰਾਜਪਾਲ ਨੂੰ ਮਿਲਣ ਨਹੀਂ ਦਿੱਤਾ ਗਿਆ ।