ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਦਾ ਅੱਜ ਦੂਜਾ ਦਿਨ
ਚੰਡੀਗੜ੍ਹ,1ਅਕਤੂਬਰ(ਵਿਸ਼ਵ ਵਾਰਤਾ)-ਦੇਸ਼ ਦੇ 5 ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਤੀਜੀ ਮੀਟਿੰਗ ਨਵੀਂ ਦਿੱਲੀ ਵਿੱਚ ਹੋ ਰਹੀ ਹੈ। ਮੀਟਿੰਗ 30 ਸਤੰਬਰ ਨੂੰ ਸ਼ੁਰੂ ਹੋਈ ਸੀ, ਜਿਸ ਦਾ ਅੱਜ ਦੂਜਾ ਦਿਨ ਹੈ।ਰਾਜਧਾਨੀ ਦਿੱਲੀ ਵਿੱਚ ਹੋਣ ਵਾਲੀ ਇਸ ਦੋ ਦਿਨਾਂ ਮੀਟਿੰਗ ਵਿੱਚ ਰਾਜਸਥਾਨ, ਮੱਧ ਪ੍ਰਦੇਸ਼-ਛੱਤੀਸਗੜ੍ਹ ਦੇ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਪ੍ਰਮੁੱਖ ਨੇਤਾਵਾਂ ਨੇ ਬੈਠਕ ‘ਚ ਸ਼ਿਰਕਤ ਕੀਤੀ।