ਲੋਕ ਸਭਾ ਚੋਣਾਂ 2024- ਭਾਜਪਾ ਨੇ ਪੰਜਾਬ ਦੀਆਂ ਤਿੰਨ ਹੋਰ ਸੀਟਾਂ ਤੋਂ ਉਮੀਦਵਾਰਾਂ ਦਾ ਕੀਤਾ ਐਲਾਨ
ਸਿਕੰਦਰ ਸਿੰਘ ਮਲੂਕਾ ਦੀ ਨੂੰਹ ਨੂੰ ਬਠਿੰਡਾ ਤੋਂ ਐਲਾਨਿਆ ਉਮੀਦਵਾਰ
ਚੰਡੀਗੜ੍ਹ, 16ਅਪ੍ਰੈਲ(ਵਿਸ਼ਵ ਵਾਰਤਾ) ਭਾਜਪਾ ਨੇ ਪੰਜਾਬ ਦੀਆਂ ਲੋਕ ਸਭਾ ਸੀਟਾਂ ਲਈ 3 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਾਰੀ ਕੀਤੀ ਗਈ ਸੂਚੀ ਅਨੁਸਾਰ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮਨਾ ਮੀਆਂਵਿੰਡ, ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼ ਅਤੇ ਬਠਿੰਡਾ ਤੋਂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਸਾਬਕਾ ਆਈਏਐਸ ਪਰਮਪਾਲ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।