ਭਾਰਤੀ ਜਨਤਾ ਪਾਰਟੀ ਵੱਲੋਂ ਸੂਬਾ ਕਾਰਜਕਾਰਨੀ ਦਾ ਐਲਾਨ

116
Advertisement

ਭਾਰਤੀ ਜਨਤਾ ਪਾਰਟੀ ਵੱਲੋਂ ਸੂਬਾ ਕਾਰਜਕਾਰਨੀ ਦਾ ਐਲਾਨ

 

ਚੰਡੀਗੜ੍ਹ,19ਮਈ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਦੀ ਕੌਮੀ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿੱਚ ਸਥਾਈ ਮੈਂਬਰਾਂ, ਕਾਰਜਕਾਰਨੀ ਮੈਂਬਰਾਂ ਅਤੇ ਵਿਸ਼ੇਸ਼ ਆਮੰਤਰਿਤ ਮੈਂਬਰਾਂ ਨੂੰ ਜਗ੍ਹਾ ਦਿੱਤੀ ਗਈ ਹੈ। ਜੀਵਨ ਗੁਪਤਾ ਨੇ ਇਸ ਸਬੰਧ ਵਿੱਚ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਰਜਕਾਰਨੀ ਵਿੱਚ ਪੰਜਾਬ ਵਿੱਚ ਰਹਿੰਦੇ ਭਾਜਪਾ ਦੇ ਕੌਮੀ ਅਹੁਦੇਦਾਰ, ਭਾਜਪਾ ਦੇ ਸੂਬਾ ਕੋਰ ਗਰੁੱਪ ਮੈਂਬਰ, ਪੰਜਾਬ ਵਿੱਚ ਰਹਿੰਦੇ ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ, ਭਾਜਪਾ ਦੇ ਸੰਸਦ ਮੈਂਬਰ ਅਤੇ ਵਿਧਾਇਕ ਅਤੇ ਸਾਬਕਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ, ਪੰਜਾਬ ਵਿੱਚ ਰਹਿੰਦੇ ਸਾਰੇ ਕੌਮੀ ਮੋਰਚਿਆਂ ਦੇ ਅਹੁਦੇਦਾਰਾਂ, ਪੰਜਾਬ ਭਾਜਪਾ ਦੇ ਜ਼ਿਲ੍ਹਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਨੂੰ ਕਾਰਜਕਾਰਨੀ ਮੈਂਬਰਾਂ ਵਜੋਂ ਥਾਂ ਦਿੱਤੀ ਗਈ ਹੈ।

 

 

Advertisement