ਭਾਰਤੀ ਹਾਕੀ ਟੀਮ ਨੇ ਏਸ਼ੀਅਨ ਗੇਮਜ਼ ‘ਚ ਜਿੱਤਿਆ ਗੋਲਡ : ਜਾਪਾਨ ਨੂੰ ਹਰਾਇਆ
ਭਾਰਤ ਨੇ ਪੈਰਿਸ ਓਲੰਪਿਕ 2024 ਲਈ ਵੀ ਕੀਤਾ ਕੁਆਲੀਫਾਈ
ਚੰਡੀਗੜ੍ਹ,6ਅਕਤੂਬਰ(ਵਿਸ਼ਵ ਵਾਰਤਾ)-ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ੀਅਨ ਖੇਡਾਂ ਦੇ 13ਵੇਂ ਦਿਨ ਭਾਰਤੀ ਹਾਕੀ ਟੀਮ ਨੇ ਸੋਨ ਤਗ਼ਮਾ ਜਿੱਤ ਲਿਆ ਹੈ। ਭਾਰਤੀ ਪੁਰਸ਼ ਹਾਕੀ ਟੀਮ ਨੇ ਸੋਨ ਤਗਮੇ ਦੇ ਮੁਕਾਬਲੇ ਵਿੱਚ ਜਾਪਾਨ ਨੂੰ 5-1 ਨਾਲ ਹਰਾ ਦਿੱਤਾ ਹੈ।ਭਾਰਤ ਲਈ ਮਨਪ੍ਰੀਤ ਸਿੰਘ , ਹਰਮਨਪ੍ਰੀਤ ਸਿੰਘ ਨੇ 32ਵੇਂ ਅਤੇ 59ਵੇਂ ਮਿੰਟ ਵਿੱਚ, ਅਮਿਤ ਰੋਹੀਦਾਸ ਨੇ 36ਵੇਂ ਮਿੰਟ ਵਿੱਚ ਅਤੇ ਅਭਿਸ਼ੇਕ ਨੇ 48ਵੇਂ ਮਿੰਟ ਵਿੱਚ ਗੋਲ ਕੀਤੇ। ਜਾਪਾਨ ਵੱਲੋਂ ਤਨਾਕਾ ਨੇ ਟੀਮ ਲਈ ਇੱਕੋ ਇੱਕ ਗੋਲ 51ਵੇਂ ਮਿੰਟ ਵਿੱਚ ਕੀਤਾ। ਦੱਸ ਦਈਏ ਕਿ ਇਸ ਜਿੱਤ ਨਾਲ ਭਾਰਤ ਨੇ ਪੈਰਿਸ ਓਲੰਪਿਕ 2024 ਲਈ ਵੀ ਕੁਆਲੀਫਾਈ ਕਰ ਲਿਆ ਹੈ।
ਜੇਕਰ ਅੱਜ ਦੇ ਦਿਨ ਦੀ ਗੱਲ ਕਰੀਏ ਤਾਂ ਅੱਜ ਭਾਰਤ ਨੇ 1 ਸੋਨ, 2 ਚਾਂਦੀ ਅਤੇ 6 ਕਾਂਸੀ ਦੇ ਤਗਮਿਆਂ ਸਮੇਤ ਕੁੱਲ 9 ਤਗਮੇ ਜਿੱਤੇ ਹਨ। ਕੁੱਲ ਮੈਡਲਾਂ ਦੀ ਗਿਣਤੀ 95 ਹੋ ਗਈ ਹੈ।