ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਹੋਇਆ ਰੱਦ
ਭਾਰਤ ਨੇ ਸੀਰੀਜ਼ 2-0 ਨਾਲ ਜਿੱਤੀ
ਚੰਡੀਗੜ੍ਹ,24ਅਗਸਤ(ਵਿਸ਼ਵ ਵਾਰਤਾ)- ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਹੈ। ਮੀਂਹ ਕਾਰਨ ਮੈਚ ਵਿੱਚ ਟਾਸ ਵੀ ਨਹੀਂ ਹੋ ਸਕਿਆ। ਪਹਿਲੇ 2 ਟੀ-20 ਦੇ ਨਤੀਜਿਆਂ ਦੇ ਆਧਾਰ ‘ਤੇ ਭਾਰਤ ਨੇ 3 ਮੈਚਾਂ ਦੀ ਸੀਰੀਜ਼ 2-0 ਨਾਲ ਜਿੱਤ ਲਈ ਹੈ। ਦੱਸ ਦਈਏ ਕਿ ਡਬਲਿਨ ‘ਚ ਬੁੱਧਵਾਰ ਸ਼ਾਮ ਨੂੰ ਸ਼ੁਰੂ ਹੋਇਆ ਮੀਂਹ ਭਾਰਤੀ ਸਮੇਂ ਮੁਤਾਬਕ ਰਾਤ 10:30 ਵਜੇ ਤੱਕ ਜਾਰੀ ਰਿਹਾ। ਮੀਂਹ ਕਾਰਨ ਦਾ ਵਿਲੇਜ਼ ਸਟੇਡੀਅਮ ਗਿੱਲਾ ਹੋ ਗਿਆ। ਮੈਚ ਸ਼ੁਰੂ ਹੋਣ ਦੀ ਸਮਾਂ ਸੀਮਾ 11:15 ਵਜੇ ਸੀ, ਪਰ ਮੀਂਹ ਨਾ ਰੁਕਦਾ ਦੇਖ ਕੇ ਅੰਪਾਇਰਾਂ ਨੇ ਮੈਚ ਰੱਦ ਕਰ ਦਿੱਤਾ।
2 ਮੈਚਾਂ ‘ਚ 4 ਵਿਕਟਾਂ ਲੈਣ ਵਾਲੇ ਟੀਮ ਇੰਡੀਆ ਦੇ ਕਪਤਾਨ ਜਸਪ੍ਰੀਤ ਬੁਮਰਾਹ ਪਲੇਅਰ ਆਫ ਦਿ ਸੀਰੀਜ਼ ਰਹੇ। ਉਨ੍ਹਾਂ ਨੇ ਸੀਰੀਜ਼ ‘ਚ ਸਭ ਤੋਂ ਜ਼ਿਆਦਾ ਵਿਕਟਾਂ ਲਈਆਂ।