ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਜਾਰੀ
ਟੀਮ ਇੰਡੀਆ ਦੇ ਤਿੰਨ ਖਿਡਾਰੀ ਪਰਤੇ ਪੈਵੇਲੀਅਨ
ਪੜ੍ਹੋ, ਮੈਚ ਦਾ ਹੁਣ ਤੱਕ ਦਾ ਪੂਰਾ ਹਾਲ
ਚੰਡੀਗੜ੍ਹ,24ਸਤੰਬਰ(ਵਿਸ਼ਵ ਵਾਰਤਾ)ਭਾਰਤ-ਆਸਟ੍ਰੇਲੀਆ ਵਨਡੇ ਸੀਰੀਜ਼ ਦਾ ਦੂਜਾ ਮੈਚ ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 38 ਓਵਰਾਂ ‘ਚ ਤਿੰਨ ਵਿਕਟਾਂ ‘ਤੇ 276 ਦੌੜਾਂ ਬਣਾ ਲਈਆਂ ਹਨ। ਕਪਤਾਨ ਕੇਐੱਲ ਰਾਹੁਲ ਅਤੇ ਈਸ਼ਾਨ ਕਿਸ਼ਨ ਕ੍ਰੀਜ਼ ‘ਤੇ ਹਨ। ਇਸ ਤੋਂ ਪਹਿਲਾਂ ਸ਼ੁਭਮਨ ਗਿੱਲ 104 ਦੌੜਾਂ ਬਣਾ ਕੇ ਆਊਟ ਹੋਏ। ਇਸ ਤੋਂ ਇਲਾਵਾ ਸ਼੍ਰੇਅਸ ਅਈਅਰ 105 ਦੌੜਾਂ ਬਣਾ ਕੇ ਅਤੇ ਰਿਤੁਰਾਜ ਗਾਇਕਵਾੜ 8 ਦੌੜਾਂ ਬਣਾ ਕੇ ਆਊਟ ਹੋ ਗਏ।