ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਚੰਡੀਗੜ੍ਹ,12ਦਸੰਬਰ(ਵਿਸ਼ਵ ਵਾਰਤਾ) ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਖੇਡਿਆ ਜਾਵੇਗਾ। ਕੇਬੇਰਾ ਦੇ ਪੋਰਟ ਐਲਿਜ਼ਾਬੈਥ ਮੈਦਾਨ ‘ਤੇ ਮੈਚ ਰਾਤ 8:30 ਵਜੇ ਸ਼ੁਰੂ ਹੋਵੇਗਾ, ਟਾਸ ਰਾਤ 8:00 ਵਜੇ ਹੋਵੇਗਾ।
ਗੌਰਤਲਬ ਹੈ ਕਿ ਭਾਰਤ-ਦੱਖਣੀ ਅਫਰੀਕਾ ਟੀ-20 ਸੀਰੀਜ਼ ਦਾ ਪਹਿਲਾ ਮੈਚ ਜੋ 10ਦਸੰਬਰ ਐਤਵਾਰ ਸ਼ਾਮ 7 ਵਜੇਂ ਤੋਂ ਖੇਡਿਆ ਜਾਣਾ ਸੀ, ਮੀਂਹ ਕਾਰਨ ਰੱਦ ਹੋ ਗਿਆ ਸੀ । ਡਰਬਨ ‘ਚ ਮੈਚ ਤੋਂ ਪਹਿਲਾਂ ਹੀ ਮੀਂਹ ਸ਼ੁਰੂ ਹੋ ਗਿਆ ਅਤੇ ਟਾਸ ਵੀ ਨਹੀਂ ਹੋ ਸਕੀ। ਅਖੀਰ ਮੈਚ ਰੱਦ ਕਰ ਦਿੱਤਾ ਗਿਆ। ਦੱਸ ਦਈਏ ਕਿ 3 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਅੱਜ 12 ਦਸੰਬਰ ਨੂੰ ਪੋਰਟ ਐਲਿਜ਼ਾਬੇਥ ‘ਚ ਖੇਡਿਆ ਜਾਵੇਗਾ। ਅੱਜ ਦਾ ਮੈਚ ਜਿੱਤਣ ਵਾਲੀ ਟੀਮ ਟੀ-20 ਦੀ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਵੇਗੀ।
ਭਾਰਤ ਨੇ 2018 ‘ਚ ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ 2-1 ਨਾਲ ਜਿੱਤੀ ਸੀ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਸ਼੍ਰੇਅਸ ਅਈਅਰ, ਰਿੰਕੂ ਸਿੰਘ, ਜਿਤੇਸ਼ ਸ਼ਰਮਾ (ਵਿਕਟਕੀਪਰ), ਰਵਿੰਦਰ ਜਡੇਜਾ, ਕੁਲਦੀਪ ਯਾਦਵ/ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਮੁਕੇਸ਼ ਕੁਮਾਰ ਅਤੇ ਮੁਹੰਮਦ ਸਿਰਾਜ।
ਦੱਖਣੀ ਅਫਰੀਕਾ: ਏਡਨ ਮਾਰਕਰਮ (ਕਪਤਾਨ), ਰੀਜ਼ਾ ਹੈਂਡਰਿਕਸ, ਮੈਥਿਊ ਬ੍ਰੈਟਜ਼ਕੀ/ਟ੍ਰਿਸਟਨ ਸਟੱਬਸ, ਹੇਨਰਿਕ ਕਲਾਸਨ, ਡੇਵਿਡ ਮਿਲਰ, ਡੋਨੋਵਨ ਫਰੇਰਾ, ਮਾਰਕੋ ਯੈਨਸਨ/ਐਂਡੀਲੇ ਫੇਲੂਕੋਏ, ਕੇਸ਼ਵ ਮਹਾਰਾਜ, ਗੇਰਾਲਡ ਕੋਏਟਜ਼ੀ, ਨੰਦਰੇ ਬਰਗਰ, ਤਬਰੇਜ਼ ਸ਼ਮਸੀ।