ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੁਕਾਬਲਾ ਅੱਜ
ਦੱਖਣੀ ਅਫਰੀਕਾ ਸੀਰੀਜ਼ ‘ਚ 1-0 ਨਾਲ ਹੈ ਅੱਗੇ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਚੰਡੀਗੜ੍ਹ,14ਦਸੰਬਰ(ਵਿਸ਼ਵ ਵਾਰਤਾ)- ਭਾਰਤ ਅਤੇ ਮੇਜ਼ਬਾਨ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੈਚ ਅੱਜ ਜੋਹਾਨਸਬਰਗ ਦੇ ਵਾਂਡਰਰਸ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਰਾਤ 8:30 ਵਜੇ ਸ਼ੁਰੂ ਹੋਵੇਗਾ। ਟਾਸ ਰਾਤ 8 ਵਜੇ ਹੋਵੇਗਾ। ਦੱਖਣੀ ਅਫਰੀਕਾ 3 ਮੈਚਾਂ ਦੀ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਟੀਮ ਨੇ ਦੂਜਾ ਮੈਚ 5 ਵਿਕਟਾਂ ਨਾਲ ਜਿੱਤ ਲਿਆ, ਜਦਕਿ ਪਹਿਲਾ ਮੈਚ 10 ਦਸੰਬਰ ਨੂੰ ਮੀਂਹ ਕਾਰਨ ਰੱਦ ਹੋ ਗਿਆ ਸੀ। ਸੀਰੀਜ਼ ਦੇ ਆਖਰੀ ਅਤੇ ਫੈਸਲਾਕੁੰਨ ਮੈਚ ‘ਚ ਭਾਰਤੀ ਟੀਮ ਸੀਰੀਜ਼ ਬਚਾਉਣ ਦੀ ਕੋਸ਼ਿਸ਼ ਕਰੇਗੀ, ਜਦਕਿ ਮੇਜ਼ਬਾਨ ਟੀਮ ਇਸ ਨੂੰ ਜਿੱਤ ਕੇ ਸੀਰੀਜ਼ 2-0 ਨਾਲ ਆਪਣੇ ਨਾਂ ਕਰਨਾ ਚਾਹੇਗੀ। ਜੇਕਰ ਟੀਮ ਇੰਡੀਆ ਜਿੱਤ ਜਾਂਦੀ ਹੈ ਤਾਂ ਸੀਰੀਜ਼ 1-1 ਨਾਲ ਬਰਾਬਰ ਹੋ ਜਾਵੇਗੀ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਤਿਲਕ ਵਰਮਾ, ਜਿਤੇਸ਼ ਸ਼ਰਮਾ (ਵਿਕਟਕੀਪਰ), ਰਿੰਕੂ ਸਿੰਘ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਮੁਕੇਸ਼ ਕੁਮਾਰ ਅਤੇ ਮੁਹੰਮਦ ਸਿਰਾਜ।
ਦੱਖਣੀ ਅਫ਼ਰੀਕਾ: ਏਡਨ ਮਾਰਕਰਮ (ਕਪਤਾਨ), ਰੀਜ਼ਾ ਹੈਂਡਰਿਕਸ, ਮੈਥਿਊ ਬ੍ਰੇਟਜ਼ਕੀ, ਹੇਨਰਿਕ ਕਲਾਸੇਨ, ਡੇਵਿਡ ਮਿਲਰ, ਟ੍ਰਿਸਟਨ ਸਟੱਬਸ, ਮਾਰਕੋ ਯੈਨਸਨ, ਐਂਡੀਲ ਫੇਲੂਕੋਏ, ਗੇਰਾਲਡ ਕੋਏਟਜ਼ੀ, ਤਬਰੇਜ਼ ਸ਼ਮਸੀ, ਲਿਜ਼ਾਦ ਵਿਲੀਅਮਜ਼।
ਗੌਰਤਲਬ ਹੈ ਕਿ ਟੀਮ ਇੰਡੀਆ ਸਾਰੇ ਫਾਰਮੈਟਾਂ ਦੀ ਸੀਰੀਜ਼ ਲਈ ਦੱਖਣੀ ਅਫਰੀਕਾ ਦੌਰੇ ‘ਤੇ ਹੈ। 3 ਮੈਚਾਂ ਦੀ ਵਨਡੇ ਸੀਰੀਜ਼ 17 ਦਸੰਬਰ ਤੋਂ ਸ਼ੁਰੂ ਹੋਵੇਗੀ, ਜਿਸ ਤੋਂ ਬਾਅਦ ਟੈਸਟ ਸੀਰੀਜ਼ ਖੇਡੀ ਜਾਵੇਗੀ।