ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) : ਟੀਮ ਇੰਡੀਆ ਅੱਜ ਨਿਊਜ਼ੀਲੈਂਡ ਵਿਚ ਟੀ-20 ਸੀਰੀਜ਼ ਦਾ ਦੂਜਾ ਮੈਚ ਖੇਡੇਗੀ। ਹਾਰਦਿਕ ਪੰਡਯਾ ਦੀ ਕਪਤਾਨੀ ਵਾਲੀ ਭਾਰਤੀ ਕ੍ਰਿਕਟ ਟੀਮ ਇਸ ਸਮੇਂ ਨਿਊਜ਼ੀਲੈਂਡ ਦੌਰੇ ‘ਤੇ ਹੈ। ਇਸ ਦੌਰੇ ‘ਤੇ ਪੰਡਯਾ ਦੀ ਅਗਵਾਈ ‘ਚ ਟੀਮ ਇੰਡੀਆ ਨੂੰ 3 ਮੈਚਾਂ ਦੀ ਟੀ-20 ਸੀਰੀਜ਼ ਖੇਡਣੀ ਹੈ। ਸੀਰੀਜ਼ ਦਾ ਪਹਿਲਾ ਟੀ-20 ਮੀਂਹ ਦੀ ਭੇਟ ਚੜ੍ਹ ਗਿਆ ਸੀ। ਦੂਜਾ ਟੀ-20 ਮੈਚ ਅੱਜ ਮਾਊਂਟ ਮੌਂਗਾਨੁਈ ਦੇ ਬੇ ਓਵਲ ਮੈਦਾਨ ‘ਤੇ ਖੇਡਿਆ ਜਾਵੇਗਾ। ਦੋਵੇਂ ਟੀਮਾਂ ਨੇ ਦੂਜੇ ਟੀ-20 ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਟੀ-20 ਸੀਰੀਜ਼ ਤੋਂ ਬਾਅਦ ਦੋਵਾਂ ਟੀਮਾਂ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਜਾਵੇਗੀ, ਜਿਸ ‘ਚ ਸ਼ਿਖਰ ਧਵਨ ਟੀਮ ਇੰਡੀਆ ਦੇ ਕਪਤਾਨ ਹੋਣਗੇ।